ਚੰਡੀਗੜ੍ਹ- ਰਿਟਾਇਰਡ ਆਈ.ਆਰ.ਐੱਸ. ਅਧਿਕਾਰੀ ਅਰਬਿੰਦ ਮੋਦੀ ਨੂੰ ਪੰਜਾਬ ਸਰਕਾਰ ਵੱਲੋਂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਪੰਜਾਬ ਦੇ ਵਿੱਤੀ ਵਿਭਾਗ 'ਚ ਚੀਫ਼ ਐਡਵਾਈਜ਼ਰ ਨਿਯੁਕਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਚੀਫ਼ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਇਕ ਪੱਤਰ ਜਾਰੀ ਕਰ ਕੇ ਜਾਣਕਾਰੀ ਦਿੱਤੀ ਗਈ ਹੈ।
ਆਈ.ਆਰ.ਐੱਸ. ਅਧਿਕਾਰੀ ਵਜੋਂ ਸੇਵਾ ਨਿਭਾ ਚੁੱਕੇ ਅਰਬਿੰਦ ਮੋਦੀ ਹੁਣ ਪੰਜਾਬ 'ਚ ਆਮਦਨ ਤੇ ਖ਼ਰਚੇ ਦੇ ਨਾਲ-ਨਾਲ ਵਿੱਤੀ ਮਾਮਲਿਆਂ 'ਤੇ ਵੀ ਨਜ਼ਰ ਰੱਖਣਗੇ। ਇਸ ਤੋਂ ਇਲਾਵਾ ਉਹ ਬਿਹਤਰ ਵਿੱਤੀ ਸਹਾਇਤਾ ਲਈ ਵੀ ਸੂਬਾ ਸਰਕਾਰ ਦਾ ਮਾਰਗਦਰਸ਼ਨ ਕਰਨਗੇ। ਉਨ੍ਹਾਂ ਨੂੰ ਪੰਜਾਬ ਦੀ ਕੈਬਨਿਟ 'ਚ ਜਗ੍ਹਾ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਅਰਬਿੰਦ ਮੋਦੀ ਕੇਂਦਰ ਸਰਕਾਰ ਵੱਲੋਂ ਸੈਂਟਰ ਬੋਰਡ ਆਫ਼ ਡਾਇਰੈਕਟ ਟੈਕਸਿਜ਼ ਦੇ ਮੈਂਬਰ ਬਣਾਏ ਗਏ ਸਨ। ਅਰਬਿੰਦ ਨੇ ਦੇਸ਼ ਦੀਆਂ ਆਰਥਿਕ ਲੋੜਾਂ ਦੀ ਪੂਰਤੀ ਲਈ ਬਣਾਏ ਗਏ ਇਕ ਪੈਨਲ ਦੀ ਵੀ ਅਗਵਾਈ ਕੀਤੀ ਸੀ। ਇਸ ਤੋਂ ਇਲਾਵਾ ਉਹ ਦੇਸ਼ ਦੇ ਆਮਦਨ ਕਰ ਕਾਨੂੰਨਾਂ ਨੂੰ ਸਰਲ ਬਣਾਉਣ ਲਈ ਬਣਾਈ ਗਈ 7 ਮੈਂਬਰੀ ਕਮੇਟੀ ਦੇ ਵੀ ਮੈਂਬਰ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ- ਪਿਆਰ ਦੀਆਂ ਪੀਂਘਾਂ ਪਾ ਕੇ ਵਿਆਹ ਤੋਂ ਮੁੱਕਰਿਆ ਨੌਜਵਾਨ, ਫ਼ਿਰ ਕੁੜੀ ਨੇ ਜੋ ਕੀਤਾ, ਸੁਣ ਉੱਡ ਜਾਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਬੰਦ ਰਹਿਣਗੇ ਠੇਕੇ, ਜਾਰੀ ਹੋਏ ਹੁਕਮ
NEXT STORY