ਅੰਮ੍ਰਿਤਸਰ (ਸਰਬਜੀਤ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਸਬੰਧੀ ਕਮੇਟੀ ਦੇ ਅਧੀਨ ਵੱਖ-ਵੱਖ ਗੁਰੂ ਘਰਾਂ ਵਿਚ ਧਾਰਮਿਕ ਦੀਵਾਨ ਸਜਾਏ ਗਏ ਤੇ ਮੁੱਖ ਸਮਾਗਮ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਹੋਇਆ ਜਿਥੇ ਗੁਰਮਤਿ ਦੀਵਾਨ ਦੌਰਾਨ ਰਾਗੀ ਸਿੰਘਾਂ ਨੇ ਗੁਰੂ ਕੀ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਗੁਰੂ ਸਾਹਿਬਾਨ ਨਾਲ ਸਬੰਧਤ ਦਿਹਾੜੇ ਅਸੀਂ ਮਨਾਉਂਦੇ ਹਾਂ ਤਾਂ ਜੋ ਸਾਡੀ ਨੌਜਵਾਨ ਪੀੜੀ ਆਪਣੇ ਇਤਿਹਾਸ ਤੋਂ ਜਾਣੂ ਹੋਵੇ। ਉਹਨਾਂ ਕਿਹਾ ਕਿ ਅੱਜ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਪਾਠ ਕਰਨ ਦੀ ਸ਼ੁਰੂਆਤ ਕਰਦੇ ਹਾਂ ਤਾਂ ਸਭ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਵੱਲੋਂ ਉੱਚੇ ਇਕ ਓਂਕਾਰ ਸ਼ਬਦ ਨੂੰ ਪੜ੍ਹਦੇ ਹਾਂ ਜਿਸ ਰਾਹੀਂ ਗੁਰੂ ਸਾਹਿਬ ਨੇ ਬਖਸ਼ਿਸ਼ ਕੀਤਾ ਸੀ ਕਿ ਪਰਮਾਤਮਾ ਇਕ ਹੈ। ਉਹਨਾਂ ਕਿਹਾ ਕਿ ਜਦੋਂ ਇਹ ਦਿਹਾੜੇ ਅਸੀਂ ਮਨਾਉਂਦੇ ਹਾਂ ਤਾਂ ਸਾਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਖਾਲਸਾ ਰੂਪ ਧਾਰ ਕੇ ਜੀਵਨ ਬਤੀਤ ਕਰਾਂਗੇ। ਉਹਨਾਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਨੇ ਬਹੁਤ ਬਖਸ਼ਿਸ਼ ਕਰ ਕੇ ਗੁਰਸਿੱਖੀ ਜੀਵਨ ਬਖਸ਼ਿਆ ਹੈ। ਉਹਨਾਂ ਕਿਹਾ ਕਿ ਗੁਰਬਾਣੀ ਨਾਲ ਜੁੜ ਕੇ ਅਸੀਂ ਆਪਣਾ ਜਨਮ ਸਫਲ ਕਰ ਸਕਦੇ ਹਾਂ।
ਇਹ ਵੀ ਪੜ੍ਹੋ : ਅਮਰੀਕੀ ਮੀਡੀਆ 'ਚ ਛਾਏ IAS ਅਧਿਕਾਰੀ ਤੁਕਾਰਾਮ ਮੁੰਢੇ, 'ਨਿਊਯਾਰਕ ਟਾਈਮਜ਼' ਨੇ ਦੱਸਿਆ 'ਰੌਕਸਟਾਰ'
ਉਹਨਾਂ ਕਿਹਾ ਕਿ ਅੱਜ ਦੇ ਦਿਹਾੜੇ ਅਸੀਂ ਅਕਾਲ ਪੁਰਖ਼ ਅੱਗੇ ਅਰਦਾਸ ਕਰਦੇ ਹਾਂ ਕਿ ਕਰਤਾਰਪੁਰ ਸਾਹਿਬ ਲਾਂਘਾ ਫਿਰ ਤੋਂ ਖੁੱਲ੍ਹੇ ਅਤੇ ਸਾਰੀਆਂ ਸੰਗਤਾਂ ਉਸ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ ਜਿਥੇ ਗੁਰੂ ਸਾਹਿਬ ਨੇ ਆਪਣੇ ਜੀਵਨ ਦੇ ਆਖ਼ਰੀ 18 ਸਾਲ ਗੁਜ਼ਾਰੇ ਤੇ ਖੇਤੀ ਕਰਦਿਆਂ ਸਭ ਨੂੰ ਕੀਰਤ ਕਰੋ, ਨਾਪਜਪੋ ਤੇ ਵੰਡ ਛਕੋ ਦਾ ਸੰਦੇਸ਼ ਦਿੱਤਾ। ਇਸ ਮੌਕੇ ਉਹਨਾਂ ਇਹ ਜ਼ਿਕਰ ਵੀ ਕੀਤਾ ਕਿ ਕਿਵੇਂ ਸੰਗਤਾਂ ਦੇ ਸਹਿਯੋਗ ਨਾਲ ਮੌਜੂਦਾ ਟੀਮ ਵੱਲੋਂ ਜਿਥੇ ਸਿੱਖਿਆ ਖੇਤਰ ਵਿਚ ਸੁਧਾਰ ਕੀਤਾ ਗਿਆ ਹੈ ਉੱਥੇ ਹੀ ਅਗਾਹਾਂ ਵੀ ਸੰਗਤਾਂ ਦੇ ਨਾਲ ਮਿਲ ਕੇ ਅਸੀਂ ਇਹਨਾਂ ਸਹੂਲਤਾਂ ਦਾ ਹੋਰ ਵਿਸਥਾਰ ਕਰਨ ਵਾਸਤੇ ਵਚਨਬੱਧ ਹਾਂ ਤੇ ਸਾਨੂੰ ਆਸ ਹੈ ਕਿ ਸੰਗਤਾਂ ਪਹਿਲਾਂ ਦੇ ਮੁਕਾਬਲੇ ਹੋਰ ਵੱਧ ਚੜ੍ਹ ਕੇ ਸਾਨੂੰ ਸਹਿਯੋਗ ਦੇਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ : ਐਡਵੋਕੇਟ ਧਾਮੀ
NEXT STORY