ਚੰਡੀਗੜ੍ਹ- ਪੰਜਾਬ ਦੀ ਸਿਆਸਤ ’ਚ ਉਦੋਂ ਨਵਾਂ ਮੋੜ ਆ ਗਿਆ, ਜਦੋਂ ਹਾਈਕਮਾਂਡ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਥਾਪ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾਉਂਦੀ ਹੋਈ ਦਿਖਾਈ ਦੇ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਮਾਮਲਿਆਂ ਦੇ ਪ੍ਰਧਾਨ ਹਰੀਸ਼ ਰਾਵਤ ਨਾਲ ਮੁਲਾਕਾਤ ਤੋਂ ਬਾਅਦ ਭਾਵੇਂ ਉਨ੍ਹਾਂ ਵਲੋਂ ਇਹ ਸਪੱਸ਼ਟ ਕੀਤਾ ਗਿਆ ਸੀ ਕਿ ਹਾਈਕਮਾਂਡ ਦੇ ਫ਼ੈਸਲੇ ਨਾਲ ਕੈਪਟਨ ਵੀ ਸੰਤੁਸ਼ਟ ਹੋਣਗੇ ਪਰ ਕੈਪਟਨ ਵੱਲੋਂ ਜੋ ਅੱਜ ਪੰਜਾਬ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ, ਉਸ ਤੋਂ ਇਹੀ ਜ਼ਾਹਿਰ ਹੁੰਦਾ ਹੈ ਕਿ ਕਿਤੇ ਨਾ ਕਿਤੇ ਕੈਪਟਨ ਹਾਈਕਮਾਂਡ ਦੇ ਫੈਸਲੇ ਤੋਂ ਅਸੰਤੁਸ਼ਟ ਹਨ ਕਿਉਂਕਿ ਸਿੱਧੂ ਦੇ ਪੰਜਾਬ ਪ੍ਰਧਾਨ ਬਣਾਏ ਜਾਣ ’ਤੇ ਜਿਥੇ ਸਿੱਧੂ ਨੂੰ ਵਧਾਈਆਂ ਮਿਲੀਆਂ, ਉਥੇ ਹੀ ਮੁੱਖ ਮੰਤਰੀ ਕੈਪਟਨ ਵਲੋਂ ਸਿੱਧੂ ਨੂੰ ਸ਼ੁੱਭਕਾਮਨਾਵਾਂ ਦਾ ਕੋਈ ਸੁਨੇਹਾ ਨਹੀਂ ਲਾਇਆ ਗਿਆ।
ਇਹ ਵੀ ਪੜ੍ਹੋ : ਲਿਖਾਈ ਦੇ ਦੋਬਾਰਾ ਮਿਲਾਨ ’ਤੇ ਇਤਰਾਜ਼ ਵਾਲੀ ਰਿੱਟ ਪਟੀਸ਼ਨ ਮਾਨਯੋਗ ਪੰਜਾਬ ਤੇ ਹਰਿਆਣਾ ਕੋਰਟ ਵੱਲੋਂ ਖ਼ਾਰਜ
ਹੁਣ ਮੁੱਖ ਮੰਤਰੀ ਕੈਪਟਨ ਵੱਲੋਂ ਜੋ ਆਪਣੇ ਫੇਸਬੁੱਕ ਪੇਜ ਰਾਹੀਂ ਵਿਧਾਇਕਾਂ ਨਾਲ ਮੀਟਿੰਗ ਦੀਆਂ ਫੋਟੋਆਂ ਸ਼ੇਅਰ ਕੀਤੀਆਂ ਗਈਆਂ ਹਨ, ਉਸ ਤੋਂ ਇਹੀ ਲੱਗਦਾ ਹੈ ਕਿ ਹਾਈਕਮਾਂਡ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਏ ਜਾਣ ਦਾ ਜੋ ਫ਼ੈਸਲਾ ਲਿਆ ਗਿਆ ਹੈ, ਉਸ ਤੋਂ ਕੈਪਟਨ ਅਮਰਿੰਦਰ ਕਿਤੇ ਨਾ ਕਿਤੇ ਅਸੰਤੁਸ਼ਟ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ : ਤ੍ਰਿਪਤ ਬਾਜਵਾ ਦੇ ਘਰ ਸਿੱਧੂ ਨਾਲ ਮੁਲਾਕਾਤ ਕਰਨ ਪੁੱਜੇ ਪੰਜਾਬ ਕਾਂਗਰਸ ਦੇ ਵਿਧਾਇਕ
ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾ ਕੇ ਵੱਡਾ ਦਾਅ ਖੇਡਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਨੂੰ ਲੈ ਕੇ ਕਈ ਪੜਾਵਾਂ ਦੀਆਂ ਮੀਟਿੰਗਾਂ ਤੋਂ ਬਾਅਦ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ 4 ਕਾਰਜਕਾਰੀ ਪ੍ਰਧਾਨਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ, ਜਿਨ੍ਹਾਂ ’ਚ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਸ਼ਾਮਲ ਹਨ।
ਲਿਖਾਈ ਦੇ ਦੋਬਾਰਾ ਮਿਲਾਨ ’ਤੇ ਇਤਰਾਜ਼ ਵਾਲੀ ਰਿੱਟ ਪਟੀਸ਼ਨ ਮਾਨਯੋਗ ਪੰਜਾਬ ਤੇ ਹਰਿਆਣਾ ਕੋਰਟ ਵੱਲੋਂ ਖ਼ਾਰਜ
NEXT STORY