ਫਗਵਾੜਾ (ਜਲੋਟਾ)-ਹੁਸ਼ਿਆਰਪੁਰ ਤੋਂ ਫਗਵਾੜਾ ਆ ਰਹੇ ਇਕ ਵਿਅਕਤੀ ਨੂੰ ਬੱਸ ਕੰਡਕਟਰ ਵੱਲੋਂ ਕਥਿਤ ਤੌਰ ’ਤੇ ਪੈਸਿਆਂ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤੇ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ’ਚ ਜ਼ਖ਼ਮੀ ਹੋਏ ਵਿਅਕਤੀ ਦੀ ਪਛਾਣ ਜਸਵਿੰਦਰ ਕੁਮਾਰ ਵਾਸੀ ਹਦੀਆਬਾਦ ਫਗਵਾੜਾ ਵਜੋਂ ਦੱਸੀ ਜਾ ਰਹੀ ਹੈ, ਜਿਸ ਨੂੰ ਗੰਭੀਰ ਹਾਲਤ 'ਚ ਇਲਾਜ ਲਈ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉਕਤ ਮਾਮਲਾ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਲਈ ਸਿੱਖਿਆ ਮੰਤਰੀ ਬੈਂਸ ਨੇ ਲਿਆ ਅਹਿਮ ਫ਼ੈਸਲਾ
ਜਸਵਿੰਦਰ ਕੁਮਾਰ ਨੇ ਇਲਜ਼ਾਮ ਲਗਾਉਂਦਿਆਂ ਦੱਸਿਆ ਕਿ ਉਸ ਦਾ ਬੱਸ ਦੇ ਕੰਡਕਟਰ ਨਾਲ ਪੈਸਿਆਂ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਕੰਡਕਟਰ ਨੇ ਉਸ ਨੂੰ ਚੱਲਦੀ ਬੱਸ ’ਚੋਂ ਧੱਕਾ ਦੇ ਦਿੱਤਾ, ਜਿਸ ਕਾਰਨ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ। ਖ਼ਬਰ ਲਿਖੇ ਜਾਣ ਤੱਕ ਮਾਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ ਪਰ ਫਿਲਹਾਲ ਪੁਲਸ ਨੇ ਇਸ ਮਾਮਲੇ ਨਾਲ ਸਬੰਧਤ ਕੋਈ ਪੁਲਸ ਕੇਸ ਦਰਜ ਨਹੀਂ ਕੀਤਾ ਹੈ। ਇਸ ਦੌਰਾਨ ਬੱਸ ਕੰਡਕਟਰ ਦੇ ਨੇੜਲੇ ਸੂਤਰਾਂ ਨੇ ਲਾਏ ਜਾ ਰਹੇ ਦੋਸ਼ਾਂ ਨੂੰ ਝੂਠਾ ਦੱਸਿਆ ਹੈ।
ਇਹ ਖ਼ਬਰ ਵੀ ਪੜ੍ਹੋ : ਭਾਜਪਾ ਆਗੂ ਤਰੁਣ ਚੁੱਘ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ‘ਆਪ’ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ
ਸ਼ੱਕੀ ਵਿਅਕਤੀ ਦੇ ਆਲਟੋ ਗੱਡੀ ਲਾਵਾਰਿਸ ਛੱਡ ਕੇ ਪਾਕਿਸਤਾਨ ’ਚ ਦਾਖ਼ਲ ਹੋਣ ਦੇ ਚਰਚੇ
NEXT STORY