ਤਰਨਤਾਰਨ (ਰਮਨ)- ਜਾਇਦਾਦ ਨੂੰ ਲੈ ਕੇ ਪਰਿਵਾਰਕ ਮੈਂਬਰਾਂ ’ਚ ਹੋਏ ਝਗੜੇ ਦੌਰਾਨ ਇਕ ਔਰਤ ਦੇ ਕੱਪੜੇ ਪਾੜਨ ਦੇ ਮਾਮਲੇ ’ਚ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ 5 ਰਿਸ਼ਤੇਦਾਰਾਂ ਖਿਲਾਫ ਪਰਚਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਹਿੰਦਰ ਪਾਲ ਪੁੱਤਰ ਬਾਬੂ ਰਾਮ ਵਾਸੀ ਸ਼ਬਾਜਪੁਰ ਨੇ ਥਾਣਾ ਸਦਰ ਤਰਨਤਾਰਨ ਅਧੀਨ ਆਉਂਦੀ ਪੁਲਸ ਚੌਕੀ ਮਾਣੋਚਾਹਲ ਦੀ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਹ ਅਤੇ ਉਸ ਦਾ ਭਰਾ ਸੁਖਜਿੰਦਰ ਪਾਲ ਇਕੋ ਮਕਾਨ ’ਚ ਹੇਠਾਂ ਉੱਪਰ ਰਹਿੰਦੇ ਹਨ, ਜਦੋਂਕਿ ਉਸ ਦੀਆਂ ਦੋਵੇਂ ਭੈਣਾਂ ਵਿਆਹੀਆਂ ਹੋਈਆਂ ਹਨ ਅਤੇ ਉਸ ਦੇ ਪਿਤਾ ਮਾਰਕੀਟ ਕਮੇਟੀ ਤਰਨਤਾਰਨ ਤੋਂ ਸੇਵਾ ਮੁਕਤ ਹੋ ਚੁੱਕੇ ਹਨ ਅਤੇ ਉਨ੍ਹਾਂ ਦੀ ਕਰੀਬ 7 ਮਹੀਨੇ ਪਹਿਲਾਂ ਮੌਤ ਹੋ ਚੁੱਕੀ ਹੈ।
ਮੁੱਦਈ ਨੇ ਦੱਸਿਆ ਕਿ ਬੀਤੀ 24 ਅਗਸਤ ਨੂੰ ਉਸ ਦੇ ਵੱਡੇ ਭਰਾ ਸੁਖਜਿੰਦਰ ਪਾਲ, ਭਰਜਾਈ ਰਵਿੰਦਰ ਕੌਰ, ਭੈਣ ਰੇਨੂ ਬਾਲਾ ਪਤਨੀ ਨਰੇਸ਼ ਕੁਮਾਰ ਵਾਸੀ ਭਿੰਡਰ ਕਲਾਂ, ਭੈਣ ਗੁਰਵਿੰਦਰ ਕੌਰ ਪਤਨੀ ਮਨਜੀਤ ਸਿੰਘ ਵਾਸੀ ਚੀਮਾ ਬਾਠ ਅਤੇ ਮਨਜੀਤ ਸਿੰਘ ਵਾਸੀ ਚੀਮਾ ਬਾਠ ਵੱਲੋਂ ਹਮਸਲਾਹ ਹੋ ਕੇ ਉਨ੍ਹਾਂ ਉੱਪਰ ਹਮਲਾ ਕਰ ਦਿੱਤਾ ਗਿਆ, ਸੱਟਾਂ ਮਾਰੀਆਂ ਅਤੇ ਉਸ ਦੀ ਪਤਨੀ ਗੀਤਾ ਰਾਣੀ ਦੇ ਕੱਪੜੇ ਪਾੜ ਦਿੱਤੇ।
ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸ਼ਾਮ ਸੀਤ ਲਹਿਰ ਸ਼ੁਰੂ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ
ਇਸ ਹਮਲੇ ਪਿੱਛੇ ਵਜ੍ਹਾ ਰੰਜਿਸ਼ ਇਹ ਹੈ ਕਿ ਉਸ ਦੇ ਵੱਡੇ ਭਰਾ ਸੁਖਜਿੰਦਰ ਪਾਲ ਨੇ ਪਿਤਾ ਦੀ ਮੌਤ ਤੋਂ ਬਾਅਦ ਸਾਰੇ ਗਹਿਣੇ ਅਤੇ ਸਰਕਾਰੀ ਪੈਸੇ ਆਦਿ ਨੂੰ ਆਪਣੇ ਕਬਜ਼ੇ ’ਚ ਕਰ ਲਿਆ ਹੈ ਅਤੇ ਉਸ ਨੂੰ ਉਸ ਦਾ ਬਣਦਾ ਹੱਕ ਨਹੀਂ ਦੇ ਰਿਹਾ। ਜਦੋਂ ਉਹ ਆਪਣਾ ਹੱਕ ਮੰਗਦਾ ਹੈ ਤਾਂ ਉਹ ਉਸ ਨੂੰ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੰਦਾ ਹੈ।
ਇਹ ਵੀ ਪੜ੍ਹੋ- ਸੋਸ਼ਲ ਮੀਡੀਆ ਇਨਫਲੂਏਂਸਰ ਹਨੀ ਸੇਠੀ ਗ੍ਰਿਫ਼ਤਾਰ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਚੌਕੀ ਮਾਣੋਚਾਹਲ ਦੇ ਇੰਚਾਰਜ ਏ. ਐੱਸ. ਆਈ. ਕੰਵਲਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਸੁਖਜਿੰਦਰ ਪਾਲ, ਰਵਿੰਦਰ ਕੌਰ, ਰੇਨੂ ਬਾਲਾ, ਗੁਰਵਿੰਦਰ ਕੌਰ ਅਤੇ ਮਨਜੀਤ ਸਿੰਘ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਹਵਸ 'ਚ ਅੰਨ੍ਹੇ ਵਿਅਕਤੀ ਨੇ 6 ਸਾਲਾ ਬੱਚੀ ਨੂੰ ਬਣਾਇਆ ਸ਼ਿਕਾਰ, ਖੂਨ 'ਚ ਲੱਥਪੱਥ ਵੇਖ ਪਰਿਵਾਰ ਦੇ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੈਰ ਕਰਦੇ ਵਿਅਕਤੀ ਨੂੰ ਮੋਟਰਸਾਈਕਲ ਨੇ ਮਾਰੀ ਭਿਆਨਕ ਟੱਕਰ, ਹੋਈ ਮੌਤ
NEXT STORY