ਹਾਜੀਪੁਰ, (ਜੋਸ਼ੀ)- ਸਥਾਨਕ ਸਰਕਾਰੀ ਹਸਪਤਾਲ ਦੇ ਨੇੜੇ ਅਤੇ ਪੁਲਸ ਸਟੇਸ਼ਨ ਦੇ ਬਿਲਕੁਲ ਪਿੱਛੇ ਉਸ ਵੇਲੇ ਗੁੰਡਾਗਰਦੀ ਦਾ ਨੰਗਾ ਨਾਚ ਹੋਇਆ, ਜਦੋਂ 7-8 ਤੇਜ਼ਧਾਰ ਹਥਿਆਰਬੰਦ ਲੋਕਾਂ ਨੇ ਇਕ ਮੈਡੀਕਲ ਸਟੋਰ ਮਾਲਕ 'ਤੇ ਹਮਲਾ ਕਰ ਕੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ ਅਤੇ ਦੌੜਨ 'ਚ ਸਫਲ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਹਸਪਤਾਲ ਦੇ ਨੇੜੇ ਵਿਜੇ ਮੈਡੀਕਲ ਸਟੋਰ 'ਤੇ 7-8 ਤੇਜ਼ਧਾਰ ਹਥਿਆਰਾਂ ਨਾਲ ਲੈਸ ਵਿਅਕਤੀ ਆਏ ਅਤੇ ਆਉਂਦਿਆਂ ਹੀ ਦੁਕਾਨ ਦੇ ਮਾਲਕ ਵਿਜੇ ਕੁਮਾਰ 'ਤੇ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਉਸ ਨੂੰ ਤੁਰੰਤ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਗਿਆ ਹੈ। ਜਦੋਂ ਇਸ ਘਟਨਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਤਾਂ ਪਤਾ ਲੱਗਿਆ ਕਿ ਸ਼ੁੱਕਰਵਾਰ ਰਾਤੀਂ ਕੁਝ ਲੜਕੇ ਲੜਾਈ-ਝਗੜਾ ਕਰ ਰਹੇ ਸਨ। ਵਿਜੇ ਨੇ ਉਨ੍ਹਾਂ ਨੂੰ ਅਜਿਹਾ ਕਰਨੋਂ ਰੋਕਿਆ ਸੀ। ਦੁਕਾਨ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਹਮਲਾਵਰਾਂ ਦੀਆਂ ਤਸਵੀਰਾਂ ਕੈਦ ਹੋ ਗਈਆਂ ਹਨ, ਜਿਸ ਦੇ ਆਧਾਰ 'ਤੇ ਪੁਲਸ ਨੇ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
NEXT STORY