ਚੰਡੀਗੜ੍ਹ: ਪੰਜਾਬ ਦੇ ਅਸਲਾ ਧਾਰਕਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਸ ਵੱਲੋਂ 7 ਹਜ਼ਾਰ ਅਸਲਾ ਲਾਇਸੈਂਸ ਰੱਦ ਕਰਨ ਦੀ ਤਿਆਰੀ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸੂਬੇ ਵਿਚ ਅਸਲਾ ਲਾਇਸੈਂਸਾਂ ਨੂੰ ਰਿਵਿਊ ਕਰਨ ਮਗਰੋਂ 7 ਹਜ਼ਾਰ ਦੇ ਕਰੀਬ ਲਾਇਸੈਂਸ ਰੱਦ ਕਰਨ ਦੀ ਗੱਲ ਆਖ਼ੀ ਹੈ।

ਸੂਬੇ ਵਿਚ ਲਗਾਤਾਰ ਵੱਧ ਰਹੇ ਕ੍ਰਾਈਮ ਅਤੇ ਗੋਲ਼ੀਆਂ ਚੱਲਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਹੁਣ ਪੁਲਸ ਵੱਲੋਂ ਅਸਲਾ ਲਾਇਸੈਂਸਾਂ ਦਾ ਮੁੜ ਪੜਤਾਲ ਕੀਤੀ ਜਾਵੇਗੀ ਤੇ ਇਸ ਮਗਰੋਂ 7 ਹਜ਼ਾਰ ਦੇ ਕਰੀਬ ਅਸਲਾ ਲਾਇਸੈਂਸ ਰੱਦ ਕੀਤੇ ਜਾਣਗੇ। ਇਸ ਦੇ ਨਾਲ ਹੀ ਸੀਨੀਅਰ ਅਫ਼ਸਰਾਂ ਤੇ ਇੰਚਾਰਜਾਂ ਦੀ ਜਵਾਬਦੇਹੀ ਨਿਰਧਾਰਤ ਕੀਤੀ ਜਾਵੇਗੀ ਤੇ ਉਨ੍ਹਾਂ ਦੇ ਕੰਮ ਦਾ ਮੁਲਾਂਕਣ ਵੀ ਕੀਤਾ ਜਾਵੇਗਾ।
ਪੰਜਾਬ ਦੇ ਮੌਸਮ 'ਚ ਬਦਲਾਅ! 13 ਫਰਵਰੀ ਤੱਕ ਵਿਭਾਗ ਦੀ ਵੱਡੀ ਭਵਿੱਖਬਾਣੀ, ਬਾਰਿਸ਼ ਨੂੰ ਲੈ ਕੇ ਦਿੱਤੇ ਇਹ ਸੰਕੇਤ
NEXT STORY