ਮਾਨਸਾ : ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ ਦਾ ਅਸਲਾ ਲਾਇਸੈਂਸ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੱਦ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਬੀਤੇ ਦਿਨ ਅਸਲਾ ਲਾਇਸੈਂਸ ਨੂੰ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਸੀ ਅਤੇ ਫਿਰ ਦੇਰ ਸ਼ਾਮ ਤੱਕ ਲਾਇਸੈਂਸ ਰੱਦ ਕਰ ਦਿੱਤਾ ਗਿਆ। ਦੱਸ ਦੇਈਏ ਕਿ ਅਸ਼ਵਨੀ ਕੁਮਾਰ ਨੇ ਆਪਣੇ ਇਸ ਲਾਇਸੈਂਸੀ ਅਸਲੇ ਨੂੰ ਹੀ ਪਰਵਿੰਦਰ ਸਿੰਘ ਝੋਟੇ ਦੇ ਕਤਲ ਲਈ ਵਰਤਿਆ ਸੀ।
ਇਹ ਵੀ ਪੜ੍ਹੋ : ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ! ਸੂਬਾ ਵਾਸੀਆਂ ਨੂੰ ਪਈ ਨਵੀਂ ਟੈਨਸ਼ਨ
ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਨੇ ਇਹ ਲਾਇਸੈਂਸ ਹਥਿਆਰ ਗੈਰ-ਕਾਨੂੰਨੀ ਗਤੀਵਿਧੀਆਂ ਲਈ ਵਰਤੇ ਜਾਣ ਦਾ ਹਵਾਲਾ ਦਿੱਤਾ ਹੈ। ਤਤਕਾਲੀ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਨੇ 21 ਅਗਸਤ, 2024 ਨੂੰ ਅਸ਼ਵਨੀ ਕੁਮਾਰ ਨੂੰ ਅਸਲਾ ਲਾਇਸੈਂਸ ਜਾਰੀ ਕੀਤਾ ਸੀ। ਲਾਇਸੈਂਸ ਜਾਰੀ ਕਰਨ ਵੇਲੇ ਮੁਲਜ਼ਮ ਅਸ਼ਵਨੀ ਕੁਮਾਰ ਖ਼ਿਲਾਫ ਦਰਜ 5 ਪੁਲਸ ਕੇਸਾਂ ਨੂੰ ਵੀ ਨਜ਼ਰ-ਅੰਦਾਜ਼ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ ਅਹਿਮ ਐਲਾਨ, DIG ਨੇ ਕੀਤਾ ਸਪੱਸ਼ਟ
ਇਨ੍ਹਾਂ 'ਚੋਂ 3 ਪੁਲਸ ਕੇਸ ਤਾਂ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਧਾਰਾ-144 ਤਹਿਤ ਜਾਰੀ ਕੀਤੇ ਹੁਕਮਾਂ ਦੀ ਉਲੰਘਣਾ ਕਰਨ ਦੇ ਸਨ। ਆਮ ਤੌਰ 'ਤੇ ਜ਼ਿਲ੍ਹਾ ਮੈਜਿਸਟ੍ਰੇਟ ਸ਼ਖ਼ਸ ਨੂੰ ਅਸਲਾ ਲਾਇਸੈਂਸ ਜਾਰੀ ਨਹੀਂ ਕਰਦੇ, ਜਿਸ 'ਤੇ ਕੋਈ ਪੁਲਸ ਕੇਸ ਦਰਜ ਹੁੰਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ
NEXT STORY