ਜਲੰਧਰ (ਵੈੱਬ ਡੈਸਕ)- ਪੰਜਾਬ ਪੁਲਸ ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਦਰਅਸਲ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਖ਼ੁਫ਼ੀਆ ਜਾਣਕਾਰੀ 'ਤੇ ਆਧਾਰਿਤ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ 2 ਤਸਕਰਾਂ ਨੂੰ 6 ਗੈਰ ਕਾਨੂੰਨੀ ਪਿਸਤੌਲਾਂ ਅਤੇ 7 ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਟਵਿੱਟਰ ਜ਼ਰੀਏ ਦਿੱਤੀ ਗਈ ਹੈ।
ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਹ ਰੈਕੇਟ ਤਰ੍ਹਾਂ ਯੋਜਨਾਬੱਧ ਤਰੀਕੇ ਨਾਲ ਕੰਮ ਕਰ ਰਿਹਾ ਸੀ ਅਤੇ ਪਿਛਲੇ 6 ਮਹੀਨਿਆਂ ਵਿੱਚ ਇਸ ਰੈਕੇਟ ਨੇ ਹਥਿਆਰਾਂ ਦੀਆਂ 4 ਵੱਡੀਆਂ ਖੇਪਾਂ ਖ਼ਰੀਦੀਆਂ ਸਨ। ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਲਈ ਨਾਮਜ਼ਦ ਕੀਤੇ ਗਏ ਦੋ ਅਹਿਮ ਮਾਡਿਊਲ ਮੈਂਬਰਾਂ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: 3 ਜ਼ਿਲ੍ਹਿਆਂ ’ਚ ਪੈਰਾ-ਮਿਲਟਰੀ ਫੋਰਸ ਦੀਆਂ 5 ਕੰਪਨੀਆਂ ਪਹੁੰਚੀਆਂ, ਲੱਗਣਗੇ ਹਾਈਟੈੱਕ ਨਾਕੇ
ਅਸਲਾ ਐਕਟ ਤਹਿਤ ਐੱਫ਼. ਆਈ. ਆਰ. ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਸ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਵਿਚ ਸ਼ਾਮਲ ਸਾਰੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ- ਦੁਬਈ 'ਚ ਕਤਲ ਹੋਏ ਜਲੰਧਰ ਦੇ ਨੌਜਵਾਨ ਦਾ ਪਰਿਵਾਰ ਆਇਆ ਸਾਹਮਣੇ, ਰੋਂਦੀ ਮਾਂ ਬੋਲੀ, ਖ਼ੂਨ ਦੇ ਬਦਲੇ ਚਾਹੀਦਾ ਖ਼ੂਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਜਪਾ ਲਈ ਪ੍ਰਚਾਰ ਕਰਨ ਪੰਜਾਬ ਆਉਣਗੇ ਕਈ ਦਿੱਗਜ, ਮੋਦੀ-ਯੋਗੀ ਤੋਂ ਇਲਾਵਾ ਕਈ ਫ਼ਿਲਮੀ ਸਿਤਾਰੇ ਲਗਾਉਣਗੇ ਜ਼ੋਰ
NEXT STORY