ਅੰਮ੍ਰਿਤਸਰ (ਵੈੱਬ ਡੈਸਕ)- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫ਼ਾਸ਼ ਕਰਕੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ 8 ਆਧੁਨਿਕ ਪਿਸਤੌਲ ਸਮੇਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਦੀ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਮੌਸਮ ਵਿਭਾਗ ਵੱਲੋਂ Alert ਜਾਰੀ

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਵਰਚੁਅਲ ਨੰਬਰਾਂ ਰਾਹੀਂ ਇਕ ਵਿਦੇਸ਼ੀ ਤਸਕਰ ਦੇ ਸੰਪਰਕ 'ਚ ਸਨ। ਇਹ ਮਾਡਿਊਲ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਮੰਗਵਾ ਕੇ ਪੰਜਾਬ ਵਿੱਚ ਅਪਰਾਧਿਕ ਤੱਤਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਿਹਾ ਸੀ। ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐੱਫ਼. ਆਈ. ਆਰ. ਦਰਜ ਕੀਤੀਆਂ ਗਈਆਂ ਹਨ। ਅਗਲੇ ਅਤੇ ਪਿਛਲੇ ਸੰਬੰਧ ਸਥਾਪਤ ਕਰਨ ਅਤੇ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਪੰਜਾਬ ਪੁਲਸ ਨਸ਼ਿਆਂ, ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਵਚਨਬੱਧ ਹੈ।
ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ: ਸਹੇਲੀ ਬਣ ਘਰ ਆ ਵੜਦੀ ਕੁੜੀ ਤੇ ਫਿਰ ਖੇਡਦੀ ਗੰਦਾ ਖੇਡ! ਪੁਲਸ ਜਾਂਚ 'ਚ ਹੋਏ ਹੋਸ਼ ਉੱਡਾ ਦੇਣ ਵਾਲੇ ਖ਼ੁਲਾਸੇ
NEXT STORY