ਚੰਡੀਗੜ੍ਹ/ਜਲੰਧਰ/ਅੰਮ੍ਰਿਤਸਰ (ਅੰਕੁਰ, ਧਵਨ, ਸੰਜੀਵ )-ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਕੁੱਲ੍ਹ 10 ਮੁਲਜ਼ਮਾਂ ਨੂੰ 5.4 ਕਿੱਲੋਗ੍ਰਾਮ ਹੈਰੋਇਨ, ਤਿੰਨ ਆਧੁਨਿਕ ਪਿਸਤੌਲ ਅਤੇ 4500 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਮੱਗਲਿੰਗ ਦੇ 3 ਸੰਗਠਿਤ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਸ਼ਨੀਵਾਰ ਨੂੰ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼! ਵੱਡੀ ਮਾਤਰਾ 'ਚ IED ਬਰਾਮਦ
ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਬਿੱਲਾ (21) ਵਾਸੀ ਗੁਰੂ ਕੀ ਵਡਾਲੀ, ਅੰਮ੍ਰਿਤਸਰ, ਲਵਪ੍ਰੀਤ ਸਿੰਘ ਉਰਫ ਲਵ (25) ਵਾਸੀ ਪਿੰਡ ਬੋਪਾਰਾਏ ਬਾਜ ਸਿੰਘ, ਅੰਮ੍ਰਿਤਸਰ, ਸਤਨਾਮ ਸਿੰਘ ਉਰਫ ਜੱਜ (28) ਵਾਸੀ ਪਿੰਡ ਸੁਰਸਿੰਘ, ਤਰਨਤਾਰਨ, ਰੋਹਿਤ ਸ਼ਰਮਾ ਉਰਫ਼ ਡਾਕੂ (21) ਵਾਸੀ ਪਿੰਡ ਮੋਹਕਮਪੁਰਾ, ਅੰਮ੍ਰਿਤਸਰ, ਗੁਰਲਾਲ ਸਿੰਘ ਉਰਫ਼ ਦੀਮਾ (38) ਵਾਸੀ ਪਿੰਡ ਮਸਤਗੜ੍ਹ, ਤਰਨਤਾਰਨ, ਮਨਪ੍ਰੀਤ ਸਿੰਘ ਉਰਫ਼ ਮੰਨਾ (30), ਗੁਰਪ੍ਰੀਤ ਸਿੰਘ ਉਰਫ਼ ਗੋਪੀ (24), ਸ਼ੰਕਰ ਕੁਮਾਰ (53), ਅਨੀਸ਼ ਉਰਫ਼ ਯੱਕੀ (23) ਅਤੇ ਰਵੀ ਉਰਫ਼ ਗੰਜਾ ਉਰਫ਼ ਟਕਲਾ (30) ਸਾਰੇ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ’ਚ ਇਕ 9 ਐੱਮ. ਐੱਮ. ਗਲੌਕ, ਇਕ 9 ਐੱਮ. ਐੱਮ. ਜ਼ਿਗਾਨਾ ਤੇ ਇਕ .32 ਬੋਰ ਪਿਸਤੌਲ ਸਮੇਤ 34 ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਸ ਟੀਮਾਂ ਨੇ ਉਨ੍ਹਾਂ ਦਾ ਇਕ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਵੱਡੀ ਹੋਈ ਭਵਿੱਖਬਾਣੀ! 4 ਮਾਰਚ ਤੱਕ ਮੌਸਮ ਦੀ ਨਵੀਂ ਅਪਡੇਟ ਜਾਰੀ, ਤਿੰਨ ਦਿਨ...
ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸੰਪਰਕ ’ਚ ਸਨ। ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਭਾਰਤੀ ਖੇਤਰ ਵਿਚ ਸਮੱਗਲਿੰਗ ਕੀਤੀ ਜਾ ਰਹੀ ਸੀ ਅਤੇ ਇਕ ਸੰਗਠਿਤ ਨੈੱਟਵਰਕ ਰਾਹੀਂ ਵੱਖ-ਵੱਖ ਖੇਤਰਾਂ ਵਿਚ ਡਿਲੀਵਰੀ ਕੀਤੀ ਜਾ ਰਹੀ ਸੀ।
ਪਹਿਲੇ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ਼ ਪੁਲਸ (ਸੀ. ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਸ਼ੇਸ਼ ਗੁਪਤ ਸੂਚਨਾ ’ਤੇ ਕਾਰਵਾਈ ਕਰਦਿਆਂ ਪੁਲਸ ਟੀਮਾਂ ਨੇ ਗੁਰਪ੍ਰੀਤ ਉਰਫ਼ ਬਿੱਲਾ ਨੂੰ 230 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਹੋਰ ਜਾਂਚ ਦੌਰਾਨ ਉਸਦੇ ਸਾਥੀ ਲਵਪ੍ਰੀਤ ਉਰਫ਼ ਲਵ ਅਤੇ ਸਤਨਾਮ ਸਿੰਘ ਉਰਫ਼ ਜੱਜ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 3 ਕਿਲੋ ਹੈਰੋਇਨ, ਇਕ 9 ਐੱਮ. ਐੱਮ. ਜ਼ਿਗਾਨਾ ਅਤੇ 9 ਐੱਮ. ਐੱਮ. ਗਲੌਕ ਸਮੇਤ 32 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਮੁਲਜ਼ਮ ਲਵਪ੍ਰੀਤ ਉਰਫ਼ ਲਵ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਲੋਪੋਕੇ ਵਿਖੇ ਦਰਜ ਇਕ ਕਤਲ ਕੇਸ ’ਚ ਵੀ ਲੋੜੀਂਦਾ ਹੈ।
ਇਹ ਵੀ ਪੜ੍ਹੋ: ਜਲੰਧਰ ਫਾਇਰਿੰਗ ਘਟਨਾ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ 'CM ਮਾਨ ਜੀ ਜ਼ਿੰਮੇਵਾਰੀ ਚੁੱਕੋ ਜਾਂ ਝੋਲਾ ਚੁੱਕੋ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
PSPCL 'ਚ ਲਾਈਨਮੈਨਾਂ ਦੀ ਭਰਤੀ ਬਾਰੇ ਪਟੀਸ਼ਨਰਾਂ ਨੂੰ ਵੱਡਾ ਝਟਕਾ, ਹਾਈਕੋਰਟ ਨੇ ਦਿੱਤਾ ਅਹਿਮ ਫ਼ੈਸਲਾ
NEXT STORY