ਅੰਮ੍ਰਿਤਸਰ (ਸੰਜੀਵ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ. ਆਈ.) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਮਾਡਿਊਲ ਦੇ ਇਕ ਸੰਚਾਲਕ ਨੂੰ 30 ਬੋਰ ਦੇ 10 ਆਧੁਨਿਕ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰ ਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਪਿੰਡ ਡੱਲ ਤਰਨਤਾਰਨ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਉਹ ਇਕ ਖਤਰਨਾਰ ਨਸ਼ਾ ਸਮੱਗਲਰ ਹੈ, ਜਿਸ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਨਾਲ ਸਬੰਧਤ ਦੋ ਮਾਮਲੇ ਦਰਜ ਹਨ ਅਤੇ ਹਾਲ ਹੀ ’ਚ ਉਹ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋਇਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਪੁਲਸ ਨੇ ਚੁੱਕ ਲਏ ਭਿਖਾਰੀ, ਬੱਚਿਆਂ ਸਣੇ ਮੰਗ ਰਹੇ ਸੀ ਭੀਖ, ਦੇਖੋ ਵੀਡੀਓ
ਇਹ ਸਫ਼ਲਤਾ ਸੀ. ਆਈ. ਅੰਮ੍ਰਿਤਸਰ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਅਜਿਹੇ ਮਾਡਿਊਲ ਦੇ ਤਿੰਨ ਕਾਰਕੁਨਾਂ-ਸਰਬਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਦੋਵੇਂ ਵਾਸੀ ਫਿਰੋਜ਼ਪੁਰ ਅਤੇ ਅਸ਼ਮਨਦੀਪ ਸਿੰਘ ਵਾਸੀ ਤਰਨਤਾਰਨ ਨੂੰ ਅੱਠ ਆਧੁਨਿਕ ਹਥਿਆਰਾਂ, 1 ਕਿਲੋ ਹੈਰੋਇਨ ਅਤੇ 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਸਮੇਤ ਗ੍ਰਿਫ਼ਤਾਰ ਕਰ ਕੇ ਇਸ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਪੰਦਰਾਂ ਦਿਨਾਂ ਬਾਅਦ ਹਾਸਲ ਹੋਈ ਹੈ।
ਇਹ ਵੀ ਪੜ੍ਹੋ- ਰਾਧਾ ਸੁਆਮੀ ਡੇਰਾ ਬਿਆਸ ਤੋਂ ਵੱਡੀ ਖ਼ਬਰ, ਹੈਰਾਨ ਕਰ ਦੇਣ ਵਾਲਾ ਮਾਮਲਾ ਆਇਆ ਸਾਹਮਣੇ
ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਆਧਾਰਿਤ ਸਮੱਗਲਰ ਜੋ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਹੈ, ਨਾਲ ਮਿਲ ਕੇ ਕੰਮ ਕਰ ਰਿਹਾ ਸੀ। ਗ੍ਰਿਫ਼ਤਾਰ ਮੁਲਜ਼ਮ ਸੂਬੇ ’ਚ ਅਪਰਾਧਿਕ ਗਤੀਵਿਧੀਆਂ ਨੂੰ ਹਵਾ ਦੇਣ ਦੇ ਇਰਾਦੇ ਨਾਲ ਸੂਬੇ ਭਰ ਦੇ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਨੇੜੇ ਖੜ੍ਹੀ ਗੱਡੀ ਕਾਰਨ ਮਚ ਗਈ ਹਫੜਾ-ਦਫੜੀ, ਜਾਣੋ ਕੀ ਨਿਕਲਿਆ ਮਾਮਲਾ
ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡੀ. ਜੀ. ਪੀ. ਨੇ ਕਿਹਾ ਕਿ ਸੀ. ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੂੰ ਤਰਨਤਾਰਨ ਦੇ ਪਿੰਡ ਡੱਲ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਹੋਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਇਸ ਜਾਣਕਾਰੀ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਟੀਮਾਂ ਨੇ ਸ਼ੱਕੀ ਹਰਜਿੰਦਰ ਸਿੰਘ ਨੂੰ ਅੰਮ੍ਰਿਤਸਰ-ਝਬਾਲ ਸੜਕ ’ਤੇ ਬੋਹੜੂ ਪੁਲ ਨੇੜੇ ਰੋਕਿਆ, ਜਦੋਂ ਉਹ ਕਿਸੇ ਪਾਰਟੀ ਨੂੰ ਖੇਪ ਡਲੀਵਰ ਕਰਨ ਜਾ ਰਿਹਾ ਸੀ ਅਤੇ ਉਸ ਦੇ ਕਬਜ਼ੇ ’ਚੋਂ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ। ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਉਸ ਵਿਅਕਤੀ ਜਿਸ ਨੂੰ ਇਹ ਖੇਪ ਡਲੀਵਰ ਕੀਤੀ ਜਾਣੀ ਸੀ, ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੂਬੇ ਦੇ ਪੰਜ ਜ਼ਿਲ੍ਹਿਆਂ ਲਈ ਵੱਡਾ ਐਲਾਨ, ਪੰਜਾਬ ਸਰਕਾਰ ਨੇ ਇਸ ਵੱਡੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ
NEXT STORY