ਜੋਗਾ (ਗੋਪਾਲ) : ਫੌਜ ’ਚ ਅਫਸਰਾਂ ਤੋਂ ਤੰਗ ਆ ਕੇ ਜ਼ਿਲ੍ਹਾ ਮਾਨਸਾ ਦੇ ਪਿੰਡ ਬੁਰਜ ਹਰੀ ਵਾਸੀ ਪ੍ਰਭਦਿਆਲ ਸਿੰਘ (24) ਪੁੱਤਰ ਗੁਰਸੇਵਕ ਸਿੰਘ ਵੱਲੋਂ ਖ਼ੁਦਕੁਸ਼ੀ ਕਰ ਲੈਣ ਤੋਂ ਬਾਅਦ ਰਾਜਸਥਾਨ ਪੁਲਸ ਨੇ ਤਿੰਨ ਫੌਜੀ ਅਧਿਕਾਰੀਆਂ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕੀਤਾ ਹੈ। ਇਸ ਫੌਜੀ ਨੌਜਵਾਨ ਨੇ ਖ਼ੁਦਕੁਸ਼ੀ ਤੋਂ ਪਹਿਲਾਂ ਆਪਣੀ ਮਾਤਾ ਨੂੰ ਆਡੀਓ ਭੇਜੀ ਸੀ ਕਿ ਉਹ ਫੌਜ ਵਿਚ ਕੁਝ ਅਧਿਕਾਰੀਆਂ ਤੋਂ ਬੜਾ ਪ੍ਰੇਸ਼ਾਨ ਚੱਲਦਾ ਆ ਰਿਹਾ ਹੈ, ਜਿਸ ਕਰਕੇ ਹੁਣ ਉਹ ਉਨ੍ਹਾਂ ਦੀ ਹੋਰ ਗੁਲਾਮੀ ਨਹੀਂ ਝੱਲ ਸਕਦਾ। ਮੈਂ ਇਸ ਸੰਸਾਰ ਨੂੰ ਅਲਵਿਦਾ ਕਹਿ ਰਿਹਾ ਹਾਂ, ਕਿਰਪਾ ਕਰ ਕੇ ਮੈਨੂੰ ਮੁਆਫ਼ ਕਰ ਦੇਣਾ। ਇਸ ਨੌਜਵਾਨ ਨੇ 24 ਮਈ ਨੂੰ 62 ਇੰਜੀਨੀਅਰ ਰੈਜੀਮੈਂਟ ਦੇ ਇਕ ਸਿਪਾਹੀ ਨੇ 815 ਸੀਈਟੀਸੀ ਸੂਰਤਗੜ੍ਹ ਵਿਖੇ ਆਪਣੀ ਡਿਊਟੀ ਦੌਰਾਨ ਆਪਣੀ ਵੀ ਪੱਗ ਨਾਲ ਫਾਹਾ ਲੈ ਕੇ ਜਾਨ ਦੇ ਦਿੱਤੀ ਸੀ, ਜਿਸ ਤੋਂ ਬਾਅਦ ਮਾਪਿਆਂ ਵੱਲੋਂ ਉਸ ਦੀ ਖ਼ੁਦਕੁਸ਼ੀ ਨੂੰ ਲੈ ਕੇ ਸਵਾਲ ਉਠਾਏ ਗਏ ਸਨ।
ਇਹ ਵੀ ਪੜ੍ਹੋ : 7 ਮਹੀਨੇ ਪਹਿਲਾਂ ਚਾਵਾਂ ਨਾਲ ਤੋਰੀ ਧੀ ਨੇ ਕੀਤੀ ਖ਼ੁਦਕੁਸ਼ੀ, ਗਰਭ ’ਚ ਪਲ ਰਿਹਾ ਸੀ ਬੱਚਾ
ਫੌਜੀ ਨੌਜਵਾਨ ਪ੍ਰਭਦਿਆਲ ਸਿੰਘ ਦਾਦਾ ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਮਾਨਸਾ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੋਤੇ ਨੂੰ ਕੁਝ ਅਧਿਕਾਰੀ ਲੰਮੇਂ ਸਮੇਂ ਤੋਂ ਪ੍ਰੇਸ਼ਾਨ ਕਰਦੇ ਆ ਰਹੇ ਸਨ। ਦੱਸਿਆ ਗਿਆ ਹੈ ਕਿ ਪ੍ਰਭਦਿਆਲ ਸਿੰਘ ਵੱਲੋਂ ਯੂਨਿਟ ਦੇ ਅਧਿਕਾਰੀਆਂ ਨਾਲ ਕੀਤੀ ਗੱਲਬਾਤ ਵੀ ਵਾਈਰਲ ਹੋ ਗਈ ਸੀ, ਜੋ ਸੋਸ਼ਲ ਮੀਡੀਆ ’ਤੇ ਚੱਲ ਰਹੀ ਹੈ। ਕਿਸਾਨ ਆਗੂ ਮਹਿੰਦਰ ਸਿੰਘ ਰੋਮਾਣਾ ਨੇ ਫੌਜ ਅਧਿਕਾਰੀਆਂ ’ਤੇ ਉਸ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਸਨ।
ਇਹ ਵੀ ਪੜ੍ਹੋ : ਬਠਿੰਡਾ ਪੁਲਸ ਨੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ’ਤੇ ਮਾਰਿਆ ਛਾਪਾ, ਇਤਰਾਜ਼ਯੋਗ ਹਾਲਤ ’ਚ ਮਿਲੇ ਜੋੜੇ
ਸੂਰਤਗੜ੍ਹ ਪੁਲਸ ਨੇ ਮ੍ਰਿਤਕ ਦੇ ਚਾਚਾ ਨਵਦੀਪ ਸਿੰਘ ਵਾਸੀ ਪਿੰਡ ਬੁਰਜ ਹਰੀ ਜ਼ਿਲ੍ਹਾ ਮਾਨਸਾ ਦੇ ਬਿਆਨ ’ਤੇ ਲੈਫਟੀਨੈਂਟ ਕਰਨਲ ਪਰਮਪ੍ਰੀਤ ਸਿੰਘ ਕੋਚਰ ਤੇ ਵਿਨੋਦ ਕੁਮਾਰ, ਮੇਜਰ ਸੂਬੇਦਾਰ ਉਧਮ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮ੍ਰਿਤਕ ਦਾ 25 ਮਈ ਨੂੰ ਪਿੰਡ ਬੁਰਜ ਹਰੀ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸੀ। ਕਿਸਾਨ ਆਗੂ ਤੇ ਪਰਿਵਾਰ ਨੇ ਮੰਗ ਕੀਤੀ ਹੈ ਕਿ ਪਰਚਾ ਦਰਜ ਹੋਣ ਤੋਂ ਬਾਅਦ ਫੌਜ ਦੇ ਉਚ ਅਧਿਕਾਰੀਆਂ ਨੂੰ ਛੇਤੀ ਗ੍ਰਿਫ਼ਤਾਰ ਕੀਤਾ ਜਾਵੇ ਤੇ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ। ਪ੍ਰਭਦਿਆਲ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ।
ਇਹ ਵੀ ਪੜ੍ਹੋ : ਸੰਗਰੂਰ ’ਚ ਕਾਂਗਰਸੀ ਆਗੂ ’ਤੇ ਕਾਤਲਾਨਾ ਹਮਲਾ, ਚੱਲੀਆਂ ਗੋਲ਼ੀਆਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
7 ਮਹੀਨੇ ਪਹਿਲਾਂ ਚਾਵਾਂ ਨਾਲ ਤੋਰੀ ਧੀ ਨੇ ਕੀਤੀ ਖ਼ੁਦਕੁਸ਼ੀ, ਗਰਭ ’ਚ ਪਲ ਰਿਹਾ ਸੀ ਬੱਚਾ
NEXT STORY