ਤਰਨਤਾਰਨ(ਰਮਨ) : ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬਾਸਰਕੇ ਨਿਵਾਸੀ ਚਮਕੌਰ ਸਿੰਘ (26) ਪੁੱਤਰ ਸਵਰਨ ਸਿੰਘ, ਜੋ ਜੰਮੂ ਵਿਖੇ ਫ਼ੌਜ ਵਿਚ ਤੈਨਾਤ ਸੀ, ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਫ਼ੌਜ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਆਏ ਸਵੇਰੇ ਫੋਨ ਕਾਲ ਰਾਹੀਂ ਚਮਕੌਰ ਦੀ ਮੌਤ ਹੋਣ ਸਬੰਧੀ ਸੂਚਨਾ ਦਿੱਤੀ ਗਈ ਜਿਸ ਤੋਂ ਬਾਅਦ ਘਰ ਵਿੱਚ ਚੀਕ- ਚਿਹਾੜਾ ਮਚ ਗਿਆ ਅਤੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ: ਮੁਹੱਲਾ ਕਲੀਨਿਕਾਂ 'ਚ ਸਟਾਫ਼ ਭਰਤੀ ਲਈ ਨਿਯਮ ਤਿਆਰ, ਇਸ ਆਧਾਰ 'ਤੇ ਮਿਲੇਗੀ ਤਨਖ਼ਾਹ
ਮ੍ਰਿਤਕ ਚਮਕੌਰ ਸਿੰਘ ਦੇ ਚਾਚਾ ਜੋਬਨ ਸਿੰਘ ਨੇ ਦੱਸਿਆ ਕਿ ਕਰੀਬ ਚਾਰ ਸਾਲ ਪਹਿਲਾਂ ਚਮਕੌਰ ਘਰ ਦੇ ਹਾਲਾਤ ਨੂੰ ਸੁਧਾਰਨ ਲਈ ਫ਼ੌਜ ਵਿੱਚ ਭਰਤੀ ਹੋਇਆ ਸੀ। ਜਿਸ ਦਾ ਕਰੀਬ ਡੇਢ ਸਾਲ ਪਹਿਲਾਂ ਲਵਪ੍ਰੀਤ ਕੌਰ ਨਾਲ ਵਿਆਹ ਹੋਇਆ। ਜੋਬਨ ਸਿੰਘ ਨੇ ਦੱਸਿਆ ਕਿ ਚਮਕੌਰ ਸਿੰਘ ਦੀ ਮੌਤ ਸਬੰਧੀ ਫ਼ੌਜ ਦੇ ਅਧਿਕਾਰੀਆਂ ਵੱਲੋਂ ਸਥਿਤੀ ਸਾਫ਼ ਤੌਰ 'ਤੇ ਸਪੱਸ਼ਟ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚਮਕੌਰ ਸਿੰਘ ਮਾਪਿਆਂ ਦਾ ਇਕੱਲਾ ਪੁੱਤਰ ਸੀ ਜੋ ਆਪਣੇ ਪਿੱਛੇ ਇਕ ਭੈਣ, ਪਿਤਾ ਸਵਰਨ ਸਿੰਘ, ਮਾਤਾ ਰਣਜੀਤ ਕੌਰ ਅਤੇ ਪਤਨੀ ਨੂੰ ਛੱਡ ਗਿਆ ਹੈ। ਉਨ੍ਹਾਂ ਦੱਸਿਆ ਕਿ ਚਮਕੌਰ ਸਿੰਘ ਦੀ ਮ੍ਰਿਤਕ ਦੇਹ ਨੂੰ ਫ਼ੌਜ ਦੀ ਟੁਕੜੀ ਵੱਲੋਂ ਪਿੰਡ ਬਾਸਰਕੇ ਲਿਆਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਸਸਤੀ ਸ਼ਰਾਬ ਮੁਹੱਈਆ ਕਰਵਾਉਣ ਲਈ ਐਕਸਾਈਜ਼ ਅਧਿਕਾਰੀਆਂ ਨੇ ਖਿੱਚੀ ਤਿਆਰੀ, ਠੇਕਿਆਂ ’ਤੇ ਤਿੱਖੀ ਨਜ਼ਰ
ਨੋਟ: ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ
ਤਰਨਤਾਰਨ ਪੁਲਸ ਨੇ ਹੈਰੋਇਨ ਸਮੇਤ ਪੰਜ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
NEXT STORY