ਜਲੰਧਰ (ਸੋਨੂੰ)- ਜਲੰਧਰ ਦੇ ਪਤਾਰਾ ਵਿੱਚ ਆਦਮਪੁਰ ਨੇੜੇ ਇਕ ਸੜਕ ਹਾਦਸੇ ਵਿੱਚ ਬੀ. ਐੱਸ. ਐੱਫ਼. ਦੇ ਇਕ ਲੈਫਟੀਨੈਂਟ ਕਰਨਲ ਦੀ ਦਰਦਨਾਕ ਮੌਤ ਹੋ ਗਈ। ਇਸ ਦੇ ਨਾਲ ਹੀ ਉਸ ਦੇ ਨਾਲ ਮੌਜੂਦ ਇਕ ਕੈਪਟਨ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਾਦਸਾ ਧੁੰਦ ਕਾਰਨ ਵਾਪਰਿਆ ਹੈ। ਮ੍ਰਿਤਕ ਲੈਫਟੀਨੈਂਟ ਦੀ ਪਛਾਣ ਅਕਸ਼ਿਤ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਹਰਿਆਣਾ ਦਾ ਰਹਿਣ ਵਾਲਾ ਸੀ।
ਉਥੇ ਹੀ ਜ਼ਖ਼ਮੀ ਹੋਇਆ ਕੈਪਟਨ ਯੁਵਰਾਜ ਰਾਜਸਥਾਨ ਦੇ ਨਾਗੌਰ ਦਾ ਰਹਿਣ ਵਾਲਾ ਹੈ। ਉਸ ਨੂੰ ਇਲਾਜ ਲਈ ਮਿਲਟਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਹਾਦਸਾ ਪਤਾਰਾ ਦੇ ਪਿੰਡ ਨਾਰੰਗਪੁਰ ਨੇੜੇ ਸਥਿਤ ਟੀ-ਪੁਆਇੰਟ 'ਤੇ ਵਾਪਰਿਆ। ਜਾਂਚ ਅਧਿਕਾਰੀ ਏ. ਐੱਸ. ਆਈ. ਜੀਵਨ ਸਿੰਘ ਨੇ ਦੱਸਿਆ ਕਿ ਲੈਫਟੀਨੈਂਟ ਅਕਸ਼ਿਤ ਅਤੇ ਕੈਪਟਨ ਯੁਵਰਾਜ ਆਪਣੀ ਨਿੱਜੀ ਕ੍ਰੇਟਾ ਕਾਰ ਵਿੱਚ ਸਵਾਰ ਹੋ ਕੇ ਹਰੀਪੁਰ ਰੇਂਜ ਤੋਂ ਜਲੰਧਰ ਕੈਂਟ ਸਥਿਤ ਮੁੱਖ ਦਫ਼ਤਰ ਨੂੰ ਵਾਪਸ ਆ ਰਹੇ ਸਨ। ਜਦੋਂ ਉਨ੍ਹਾਂ ਦੀ ਕਾਰ ਨਾਰੰਗਪੁਰ ਨੇੜੇ ਪੁੱਜੀ ਤਾਂ ਧੁੰਦ ਕਾਰਨ ਬੇਕਾਬੂ ਹੋ ਗਈ ਅਤੇ ਬੇਕਾਬੂ ਹੋਣ ਮਗਰੋਂ ਕਿੱਕਰ ਨਾਲ ਟਕਰਾ ਕੇ ਗੱਡੀ ਖੇਤਾਂ ਵਿਚ ਜਾ ਡਿੱਗੀ, ਜਿਸ 'ਚ ਲੈਫਟੀਨੈਂਟ ਅਕਸ਼ਿਤ ਅਤੇ ਯੁਵਰਾਜ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ : ਟ੍ਰੈਫਿਕ ’ਚ ਸੁਧਾਰ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਸਖ਼ਤ, ਜਾਰੀ ਕੀਤੇ ਇਹ ਹੁਕਮ
ਏ. ਐੱਸ. ਆਈ. ਜੀਵਨ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸ਼ੁੱਕਰਵਾਰ-ਸ਼ਨੀਵਾਰ ਦਰਮਿਆਨੀ ਰਾਤ ਕਰੀਬ 2.30 ਵਜੇ ਵਾਪਰਿਆ। ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਸਵੇਰੇ ਮਿਲੀ, ਜਿਸ ਤੋਂ ਬਾਅਦ ਉਹ ਤੁਰੰਤ ਸਿਵਲ ਹਸਪਤਾਲ ਪੁੱਜੇ। ਇਸ ਦੇ ਨਾਲ ਹੀ ਪੁਲਸ ਨੇ ਦੱਸਿਆ ਕਿ ਘਟਨਾ ਦੇ ਸਮੇਂ ਰਾਤ ਨੂੰ ਭਾਰੀ ਧੁੰਦ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਤਾਜ਼ਾ ਅਪਡੇਟ, ਕਈ ਜ਼ਿਲ੍ਹਿਆਂ ’ਚ ਯੈਲੋ ਅਲਰਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੰਜ ਸਿੰਘ ਸਾਹਿਬਾਨ ਨੇ ਜਾਰੀ ਕੀਤਾ ਗੁਰਮਤਾ, ਲਾਵਾਂ-ਫੇਰਿਆਂ ਮੌਕੇ ਲੜਕੀ ਦੇ ਲਹਿੰਗਾ ਪਹਿਨਣ ’ਤੇ ਲਗਾਈ ਰੋਕ
NEXT STORY