ਅੰਮ੍ਰਿਤਸਰ (ਜ. ਬ.)- ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਪਾਕਿਸਤਾਨ ਵਿਖੇ ਖੁਫੀਆ ਦਸਤਾਵੇਜ਼ ਭੇਜਣ ਵਾਲੇ ਫੌਜੀ ਸਮੇਤ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਥਾਣਾ ਘਰਿੰਡਾ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਮੁਲਜ਼ਮ ਅੰਮ੍ਰਿਤਪਾਲ ਸਿੰਘ ਉਰਫ ਅੰਮ੍ਰਿਤ ਪੁੱਤਰ ਕੁਲਵੰਤ ਸਿੰਘ ਵਾਸੀ ਚੰਬਾ ਕਲਾਂ ਤਰਨਤਾਰਨ, ਰਾਜਬੀਰ ਸਿੰਘ ਪੁੱਤਰ ਹਰਚਰਨ ਸਿੰਘ ਵਾਸੀ ਪੱਟੀ, ਮਨਦੀਪ ਸਿੰਘ ਉਰਫ ਮੈਡੀ ਪੁੱਤਰ ਭੁਪਿੰਦਰ ਸਿੰਘ ਵਾਸੀ ਤਰਨਤਾਰਨ ਅਤੇ ਮਾਧਵ ਸ਼ਰਮਾ ਪੁੱਤਰ ਬ੍ਰਿਜ ਲਾਲ ਸਰਮਾ ਵਾਸੀ ਗੋਸਾਈਸਰ ਬੜਾ ਰਾਜਸਥਾਨ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹਨ ਅਤੇ ਇਹ ਆਪਸ ’ਚ ਮਿਲ ਕੇ ਪਾਕਿਸਤਾਨ ਤੋਂ ਹੈਰੋਇਨ ਤੇ ਅਸਲਾ ਮੰਗਵਾ ਕੇ ਅੱਗੇ ਸਪਲਾਈ ਕਰਨ ਅਤੇ ਹੈਰੋਇਨ ਦੀ ਕਮਾਈ ਦੇ ਪੈਸੇ ਹਵਾਲੇ ਰਾਹੀਂ ਪਾਕਿਸਤਾਨੀ ਸਮੱਗਲਰਾਂ ਨੂੰ ਭੇਜਦੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜ਼ਿਕਰਯੋਗ ਹੈ ਕਿ ਮੁਲਜ਼ਮ ਅੰਮ੍ਰਿਤਪਾਲ ਸਿੰਘ ਅਤੇ ਰਾਜਬੀਰ ਸਿੰਘ ਜੋ ਭਾਰਤੀ ਫੌਜ ’ਚ ਨੌਕਰੀ ਕਰਦੇ ਹਨ ਅਤੇ ਇਹ ਭਾਰਤੀ ਫੌਜ ਦੇ ਗੁਪਤ ਦਸਤਾਵੇਜ਼ ਅਤੇ ਹੋਰ ਜਾਣਕਾਰੀਆਂ ਵੀ ਪਾਕਿਸਤਾਨੀ ਖੁਫੀਆ ਏਜੰਸੀਆਂ ਨੂੰ ਭੇਜਦੇ ਹਨ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਅਫਸਰ ਥਾਣਾ ਘਰਿੰਡਾ ਵੱਲੋ ਪਿੰਡ ਰਣੀਕੇ ਤੋਂ ਨਾਕਾਬੰਦੀ ਕਰ ਕੇ ਅੰਮ੍ਰਿਤਪਾਲ ਸਿੰਘ ਉਰਫ ਅੰਮ੍ਰਿਤ, ਮਨਦੀਪ ਸਿੰਘ ਉਰਫ ਮੈਡੀ ਅਤੇ ਮਾਧਵ ਸ਼ਰਮਾ ਨੂੰ ਇਕ ਵਰਨਾ ਗੱਡੀ ਸਮੇਤ ਕਾਬੂ ਕੀਤਾ ਗਿਆ ਅਤੇ ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ 500 ਗ੍ਰਾਮ ਹੈਰੋਇਨ, ਇਕ 30 ਬੋਰ ਪਿਸਤੌਲ ਸਮੇਤ ਮੈਗਜ਼ੀਨ, 10 ਲੱਖ ਰੁਪਏ ਡਰੱਗ ਮਨੀ ਅਤੇ ਇਕ ਨੋਟ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਗਈ। ਇਸ ਸਬੰਧ ’ਚ ਉਕਤ ਮੁਕਤ ਮੁਲਜ਼ਮਾਂ ਖਿਲਾਫ ਥਾਣਾ ਘਰਿੰਡਾ ਵਿਖੇ ਮਾਮਲਾ ਦਰਜ ਕਰ ਕੇ ਤਫਤੀਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਵਿਦੇਸ਼ੋਂ ਆਏ ਨੌਜਵਾਨ ਦਾ ਦੋਸਤ ਨੇ ਗੋਲੀਆਂ ਮਾਰ ਕੀਤਾ ਕਤਲ
ਇਸੇ ਤਰ੍ਹਾਂ ਦੇ ਇਕ ਵੱਖਰੇ ਮਾਮਲੇ ਵਿਚ ਥਾਣਾ ਭਿੰਡੀਸੈਦਾਂ ਦੀ ਪੁਲਸ ਵੱਲੋਂ ਵੱਲੋਂ ਬੀਤੀ 3 ਫਰਵਰੀ ਨੂੰ ਦਰਜ ਇਕ ਐੱਨ. ਡੀ. ਪੀ. ਐੱਸ. ਐਕਟ ਦੇ ਮਾਮਲੇ ’ਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਮੁਲਜ਼ਮ ਲਖਬੀਰ ਸਿੰਘ ਪੁੱਤਰ ਸਵਿੰਦਰ ਸਿੰਘ, ਅਵਤਾਰ ਸਿੰਘ ਉਰਫ ਸੋਨੂੰ ਪੁੱਤਰ ਸੁਰਜੀਤ ਸਿੰਘ, ਸ਼ਮਸ਼ੇਰ ਸਿੰਘ ਉਰਫ ਸ਼ੇਰਾ ਪੁੱਤਰ ਹਰਦੇਵ ਸਿੰਘ ਅਤੇ ਮਨਜੀਤ ਸਿੰਘ ਉਰਫ ਕਾਕਾ ਪੁੱਤਰ ਬੀਰ ਸਿੰਘ ਵਾਸੀ ਪਿੰਡ ਸੈਦਪੁਰ ਕਲਾਂ ਨੂੰ ਪਟੜੀ ਸੂਆ ਪਿੰਡ ਭਿੰਡੀ ਔਲਖ ਕਲਾਂ ਤੋਂ 3 ਫਰਵਰੀ ਨੂੰ ਇਕ ਮੋਟਰਸਾਈਕਲ ਸਮੇਤ ਕਾਬੂ ਕਰ ਕੇ ਇਨ੍ਹਾਂ ਕੋਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਨ੍ਹਾਂ ਦੇ ਬੈਕਵਰਡ ਲਿੰਕਾਂ ਨੂੰ ਖੰਗਾਲਦਿਆਂ ਮੁਲਜ਼ਮ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਦੀ ਨਿਸ਼ਾਨਦੇਹੀ ’ਤੇ ਭਿੰਡੀਸੈਦਾਂ ਪੁਲਸ ਵੱਲੋਂ 2 ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਬੱਸਾਂ ਦੇ ਰੂਟ ਹੋਏ ਬੰਦ, ਮੈਰਿਜ ਪੈਲੇਸ ਵਾਲਿਆਂ ਨੂੰ ਮੋੜਨੀਆਂ ਪੈ ਰਹੀਆਂ ਸਾਈਆਂ
ਇਸੇ ਲੜੀ ’ਚ ਮੁੱਖ ਅਫਸਰ ਥਾਣਾ ਰਾਜਾਸਾਂਸੀ ਵੱਲੋ ਕੀਤੀ ਨਾਕਾਬੰਦੀ ਦੌਰਾਨ 2 ਮੁਲਜ਼ਮਾਂ ਨੂੰ ਇਕ ਕਿਲੋ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਲਖਬੀਰ ਸਿੰਘ ਵਾਸੀ ਬੱਲ ਸਰਾਂ ਅਤੇ ਜੋਬਨਪ੍ਰੀਤ ਸਿੰਘ ਉਰਫ ਜੋਬਨ ਪੁੱਤਰ ਸੁਖਚੈਨ ਸਿੰਘ ਵਾਸੀ ਬੱਲ ਸਰਾਂ ਹਾਲ ਬਾਬਾ ਸਾਵਨ ਸਿੰਘ ਨਗਰ ਨੂੰ 1 ਕਿਲੋ 5 ਗ੍ਰਾਮ ਹੈਰੋਇਨ ਅਤੇ ਇਕ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਗਿਆ। ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ ਵਿਚ ਕੁੱਲ 4 ਕਿਲੋ 5 ਗ੍ਰਾਮ ਹੈਰੋਇਨ, 10 ਲੱਖ ਰੁਪਏ ਡਰੱਗ ਮਨੀ, ਇਕ 30 ਬੋਰ ਪਿਸਟਲ ਸਮੇਤ ਮੈਗਜ਼ੀਨ, ਨੋਟ ਗਿਣਨ ਵਾਲੀ ਮਸ਼ੀਨ, ਇਕ ਵਰਨਾ ਗੱਡੀ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕੂਲ ਵੈਨ ਦੇ ਹੇਠਾਂ ਆਉਣ ਨਾਲ ਮਹਿਲਾ ਸਹਾਇਕ ਦੀ ਮੌਤ
NEXT STORY