ਸ਼ੇਰਪੁਰ,(ਅਨੀਸ਼): ਪਿੰਡ ਟਿੱਬਾ ਦੇ ਇਕ ਫੌਜੀ ਜਵਾਨ ਦੀ ਡਿਊਟੀ ਦੌਰਾਨ ਵਾਪਰੀ ਦੁਰਘਟਨਾ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਪਿੰਡ ਟਿੱਬਾ ਦਾ ਫੌਜੀ ਜਵਾਨ ਰਮਨਦੀਪ ਸਿੰਘ ਪੁੱਤਰ ਨਛੱਤਰ ਸਿੰਘ ਜੋਂ ਕਿ ਜੰਮੂ-ਕਸ਼ਮੀਰ ਦੇ ਕੁਪਵਾੜਾ ਵਿਖੇ ਡਿਊਟੀ ਨਿਭਾ ਰਿਹਾ ਸੀ। ਜਿਸ ਦੀ ਇਕ ਦੁਰਘਟਨਾ 'ਚ ਮੌਤ ਹੋ ਗਈ। ਫੋਜੀ ਦੀ ਮਾਤਾ ਪਾਲ ਕੌਰ ਤੇ ਉਸ ਦੇ ਚਚੇਰੇ ਭਰਾ ਹਰਬੰਸ ਸਿੰਘ ਨੇ ਦੱਸਿਆ ਕਿ ਰਮਨਦੀਪ ਸਿੰਘ ਜੰਮੂ-ਕਸ਼ਮੀਰ ਵਿਖੇ ਫੌਜ 'ਚ ਡਿਊਟੀ ਨਿਭਾ ਰਿਹਾ ਸੀ ਤੇ ਉਨ੍ਹਾਂ ਨੂੰ ਫੌਜ ਦੀ ਯੂਨਿਟ ਵਲੋਂ ਫੋਨ ਆਇਆ ਸੀ ਕਿ ਰਮਨਦੀਪ ਸਿੰਘ ਕਿਸੇ ਦੁਰਘਟਨਾ ਦਾ ਸ਼ਿਕਾਰ ਹੋ ਗਿਆ ਤੇ ਹੁਣ ਪਤਾ ਲੱਗਾ ਹੈ ਕਿ ਉਸ ਦੀ ਮੌਤ ਹੋ ਚੁੱਕੀ ਹੈ । ਪਰਿਵਾਰਕ ਮੈਂਬਰਾਂ ਮੁਤਾਬਕ ਮ੍ਰਿਤਕ ਫੌਜੀ ਰਮਨਦੀਪ ਸਿੰਘ ਦੀ ਮ੍ਰਿਤਕ ਦੇਹ 18 ਜੁਲਾਈ ਦਿਨ ਵੀਰਵਾਰ ਨੂੰ ਪਿੰਡ ਪੁੱਜੇਗੀ । ਫੌਜੀ ਜਵਾਨ ਰਮਨਦੀਪ ਸਿੰਘ ਦੀ ਅਚਾਨਕ ਹੋਈ ਮੌਤ ਕਾਰਨ ਪਿੰਡ ਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ । ਮ੍ਰਿਤਕ ਫੌਜੀ ਆਪਣੇ ਪਿੱਛੇ ਵਿਧਵਾ ਪਤਨੀ ਤੇ 2 ਛੋਟੇ ਬੱਚੇ ਛੱਡ ਗਿਆ ਹੈ।
ਸ੍ਰੀ ਨਨਕਾਣਾ ਸਾਹਿਬ ਤੋਂ 25 ਜੁਲਾਈ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਦੀ ਤਰੀਕ ਬਦਲੀ
NEXT STORY