ਫ਼ਿਰੋਜ਼ਪੁਰ (ਕੁਮਾਰ) - ਫ਼ਿਰੋਜ਼ਪੁਰ ਵਿੱਚ ਸ਼ੁਰੂ ਹੋਈ ਸੈਨਾ ਦੀ ਭਰਤੀ ਵਿੱਚ ਟਰਾਇਲ ਦੇ ਕੇ ਦੋ ਮੋਟਰਸਾਈਕਲਾਂ ’ਤੇ ਫਿਰੋਜ਼ਪੁਰ ਤੋਂ ਫਾਜ਼ਿਲਕਾ ਵੱਲ ਵਾਪਸ ਜਾ ਰਹੇ ਦੋ ਮੋਟਰਸਾਈਕਲ ’ਤੇ ਸਵਾਰ 5 ਨੌਜਵਾਨਾਂ ਨਾਲ ਹਾਦਸਾ ਵਾਪਰ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਨੌਜਵਾਨਾਂ ਨੂੰ ਫ਼ਿਰੋਜ਼ਪੁਰ ਰਾਜਸਥਾਨ ਰਾਸ਼ਟਰੀ ਮਾਰਗ ਪਚੱਨਵੇ ’ਤੇ ਪਿੰਡ ਜੰਗ ਦੇ ਨੇੜੇ ਇਕ ਤੇਜ਼ ਰਫ਼ਤਾਰ ਅਤੇ ਲਾਪ੍ਰਵਾਹੀ ਦੇ ਨਾਲ ਜਾਂਦੇ ਵਾਹਨ ਨੇ ਕੁਚਲ ਦਿੱਤਾ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ 4 ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜ਼ਖ਼ਮੀ ਨੌਜਵਾਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਲਿਜਾਇਆ ਗਿਆ ਹੈ।
ਸਿਵਲ ਹਸਪਤਾਲ ਦੇ ਐਮਰਜੈਂਸੀ ਮੈਡੀਕਲ ਅਫ਼ਸਰ ਡਾ. ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿਚ ਲੱਕੀ, ਸੰਦੀਪ, ਹਰਪਾਲ, ਰਮਨਦੀਪ ਅਤੇ ਮਨਜਿੰਦਰ ਵਾਸੀ ਪਿੰਡ ਰੋੜਾਂਵਾਲੀ ਜ਼ਿਲ੍ਹਾ ਫ਼ਾਜ਼ਿਲਕਾ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ ਲੱਕੀ ਦੀ ਮੌਤ ਹੋ ਗਈ। ਬਾਕੀ ਦੇ 4 ਨੌਜਵਾਨਾਂ ਦੀ ਹਾਲਤ ਨੂੰ ਦੇਖਦੇ ਹੋਏ, ਉਨ੍ਹਾਂ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ।
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਰਹਿਣ ਵਾਲੇ ਹਨ, ਜੋ ਸੈਨਾ ਵਿੱਚ ਭਰਤੀ ਹੋਣ ਲਈ ਇਥੇ ਆਏ ਸਨ। ਪੁਲਸ ਵਲੋਂ ਇਸ ਹਾਦਸੇ ਨੂੰ ਲੈ ਕੇ ਜਾਂਚ ਅਤੇ ਕਾਰਵਾਈ ਕੀਤੀ ਜਾ ਰਹੀ ਹੈ।
ਟਰੱਕ 'ਚੋਂ ਮਿਲੀ ਡਰਾਈਵਰ ਦੀ ਕੀੜੇ ਪਈ ਹੋਈ ਲਾਸ਼, ਦੇਖਣ ਵਾਲਿਆਂ ਦੇ ਕੰਬ ਗਏ ਦਿਲ
NEXT STORY