ਪਟਿਆਲਾ (ਬਲਜਿੰਦਰ, ਜੋਸਨ) : ਭਾਰਤੀ ਫ਼ੌਜ ’ਚ ਵੱਖ-ਵੱਖ ਵਰਗਾਂ ’ਚ ਭਰਤੀ ਲਈ ਸਰੀਰਕ ਟੈਸਟਾਂ ’ਚ ਪਾਸ ਹੋਏ ਉਮੀਦਵਾਰਾਂ ਦਾ 25 ਅਪ੍ਰੈਲ, 2021 ਨੂੰ ਲਿਆ ਜਾਣ ਵਾਲਾ ਲਿਖਤੀ ਟੈਸਟ ਕੋਵਿਡ-19 ਦੇ ਵੱਧਦੇ ਮਾਮਲਿਆਂ ਦੇ ਸਨਮੁੱਖ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਇਮਤਿਹਾਨ ਲਈ 5 ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਉਮੀਦਵਾਰਾਂ ਨੇ ਹਿੱਸਾ ਲੈਣਾ ਸੀ।
ਇਹ ਵੀ ਪੜ੍ਹੋ : ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਵੀ. ਆਰ. ਐਸ. ਦੀ ਅਰਜ਼ੀ ਮਨਜ਼ੂਰ, ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੀ ਗਈ ਰਿਪੋਰਟ
ਇਸ ਬਾਰੇ ਭਾਰਤੀ ਫ਼ੌਜ ਦੇ ਪਟਿਆਲਾ ਸਥਿਤ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ. ਆਰ. ਚੰਦੇਲ ਨੇ ਦੱਸਿਆ ਕਿ ਆਰਮੀ ਭਰਤੀ ਦੇ ਡਾਇਰੈਕਟਰ ਜਨਰਲ, ਰੱਖਿਆ ਮੰਤਰਾਲਾ ਵੱਲੋਂ ਭਰਤੀ ਰੈਲੀ ’ਚ ਫਿਜ਼ੀਕਲ ਟੈਸਟ ਪਾਸ ਕਰ ਚੁੱਕੇ ਉਮੀਦਵਾਰਾਂ ਦਾ ਲਿਖਤੀ ਇਮਤਿਹਾਨ 25 ਅਪ੍ਰੈਲ, 2021 ਨੂੰ ਇੱਥੇ ਸੰਗਰੂਰ ਰੋਡ ਵਿਖੇ ਫ਼ਲਾਇੰਗ ਕਲੱਬ ਦੇ ਸਾਹਮਣੇ ਸਥਿਤ ਪਹਿਲੀ ਆਰਮੀ ਡਵੀਜ਼ਨ ਸਿਗਨਲ ਰੈਜੀਮੈਂਟ ਗਰਾਊਂਡ ਵਿਖੇ ਲੈਣਾ ਨਿਰਧਾਰਿਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕੋਰੋਨਾ ਕਹਿਰ ਦਰਮਿਆਨ 'ਟ੍ਰਾਈਸਿਟੀ' 'ਚ ਲਾਇਆ ਗਿਆ ਇਸ ਦਿਨ ਦਾ 'ਲਾਕਡਾਊਨ'
ਕੋਵਿਡ-19 ਦੇ ਦਿਨੋਂ-ਦਿਨ ਵੱਧ ਰਹੇ ਪ੍ਰਭਾਵ ਦੇ ਚੱਲਦਿਆਂ ਇਸ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਇਹ ਇਮਤਿਹਾਨ ਮੁੜ ਲੈਣਾ ਨਿਰਧਾਰਿਤ ਹੋਇਆ ਤਾਂ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਵੀ. ਆਰ. ਐਸ. ਦੀ ਅਰਜ਼ੀ ਮਨਜ਼ੂਰ, ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੀ ਗਈ ਰਿਪੋਰਟ
NEXT STORY