ਨੰਗਲ (ਚੋਵੇਸ਼ ਲਟਾਵਾ) : ਰੋਪੜ ਜ਼ਿਲ੍ਹੇ ਦੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਤਰਫ ਮਜਾਰੀ ਦੇ ਭਾਰਤੀ ਫ਼ੌਜ ਦੇ ਜਵਾਨ ਜਤਿੰਦਰ ਕੁਮਾਰ ਪੁੱਤਰ ਸ਼ਮਸ਼ੇਰ ਸਿੰਘ (28) ਦਾ ਬੀਤੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ ਸੀ। ਫ਼ੌਜੀ ਜਵਾਨ ਜਤਿੰਦਰ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਪਿੰਡ ਪਹੁੰਚਣ ’ਤੇ ਮਾਹੌਲ ਬਹੁਤ ਗ਼ਮਗੀਨ ਸੀ ਤੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਭਾਰਤੀ ਫੌਜ ਦੀ ਵਿਸ਼ੇਸ਼ ਟੁਕੜੀ ਨੇ ਫ਼ੌਜੀ ਜਵਾਨ ਜਤਿੰਦਰ ਨੂੰ ਸਲਾਮੀ ਦਿੱਤੀ। ਫ਼ੌਜੀ ਜਵਾਨ ਜਤਿੰਦਰ ਦਾ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ : ਇਕਲੌਤੇ ਪੁੱਤ ਦੀ ਮੌਤ ਦਾ ਸਦਮਾ ਨਾ ਸਹਾਰਦਿਆਂ ਪਿਓ ਦੀ ਦੁਬਈ ’ਚ ਹੋ ਗਈ ਸੀ ਮੌਤ, ਮਹੀਨੇ ਬਾਅਦ ਘਰ ਪੁੱਜੀ ਲਾਸ਼
ਇਸ ਮੌਕੇ ਪ੍ਰਸ਼ਾਸਨ ਵੱਲੋਂ ਡੀ. ਐੱਸ. ਪੀ. ਅਜੈ ਸਿੰਘ, ਤਹਿਸੀਲਦਾਰ ਤੇ ਪੁਲਸ ਦੀਆਂ ਹੋਰ ਟੁਕੜੀਆਂ ਦੇ ਨਾਲ-ਨਾਲ ਸਮੁੱਚੇ ਇਲਾਕੇ ਦੇ ਰਾਜਨੀਤਕ, ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਅਤੇ ਮੁਖੀ ਹਾਜ਼ਰ ਸਨ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਲਕਾ ਵਿਧਾਇਕ ਅਤੇ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਉਨ੍ਹਾਂ ਦੇ ਮੀਡੀਆ ਐਡਵਾਈਜ਼ਰ ਦੀਪਕ ਸੋਨੀ ਤੇ ਪਿਤਾ ਸੋਹਣ ਸਿੰਘ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ।
ਇਹ ਖ਼ਬਰ ਵੀ ਪੜ੍ਹੋ : ਡੀਜ਼ਲ ਇੰਜਣ ਕਾਰਾਂ ਖ਼ਰੀਦਣ ਵਾਲਿਆਂ ਲਈ ਬੇਹੱਦ ਅਹਿਮ ਖ਼ਬਰ, ਇਨ੍ਹਾਂ ਗੱਡੀਆਂ ’ਤੇ ਲੱਗ ਸਕਦੀ ਹੈ ਪਾਬੰਦੀ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਫੌਜੀ ਜਵਾਨ ਜਤਿੰਦਰ ਕੁਮਾਰ ਦੇ ਦੇਹਾਂਤ ’ਤੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪਿਆਰੇ ਵੀਰ ਜਤਿੰਦਰ ਕੁਮਾਰ ਦੇ ਅਚਨਚੇਤ ਵਿਛੋੜੇ ਕਾਰਨ ਮਨ ਬਹੁਤ ਦੁਖੀ ਹੈ, ਮੈਂ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਸ਼ਰੀਕ ਹੁੰਦਾ ਹੋਇਆ ਵਾਹਿਗੁਰੂ ਜੀ ਦੇ ਚਰਨਾਂ ਵਿਚ ਭਾਣਾ ਮੰਨਣ ਦੀ ਅਰਦਾਸ ਕਰਦਾ ਹਾਂ।
ਇਕਲੌਤੇ ਪੁੱਤ ਦੀ ਮੌਤ ਦਾ ਸਦਮਾ ਨਾ ਸਹਾਰਦਿਆਂ ਪਿਓ ਦੀ ਦੁਬਈ ’ਚ ਹੋ ਗਈ ਸੀ ਮੌਤ, ਮਹੀਨੇ ਬਾਅਦ ਘਰ ਪੁੱਜੀ ਲਾਸ਼
NEXT STORY