ਅੰਮ੍ਰਿਤਸਰ (ਜ. ਬ.)- ਆਰਮੀ ਕੈਂਟ ਦੇ ਸਾਹਮਣੇ ਸਥਿਤ ਆਰਮੀ ਟੇਲਰ ਦੀ ਆੜ ’ਚ ਭਾਰਤੀ ਫੌਜ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਵਾਲੇ 'ਆਰਮੀ ਟੇਲਰ' ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦੇਈਏ ਮੁਲਜ਼ਮ ਦੀਪ ਸਿੰਘ ਫੌਜ ਦੀ ਸੁਰੱਖਿਆ ਨਾਲ ਸਬੰਧਿਤ ਫੋਟੋਆਂ ਅਤੇ ਹੋਰ ਸਮੱਗਰੀ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਨੂੰ ਭੇਜਦਾ ਸੀ, ਜਿਸ ਨੂੰ ਸੀ. ਆਈ. ਏ. ਸਟਾਫ-3 ਦੀ ਪੁਲਸ ਵੱਲੋਂ ਸੂਚਨਾ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ- ਵਿਧਵਾ ਮਾਂ ਨੇ ਬੈਂਕ 'ਚੋਂ ਕਰਜ਼ਾ ਚੁੱਕ 8 ਦਿਨ ਪਹਿਲਾਂ ਵਿਦੇਸ਼ ਭੇਜਿਆ ਸੀ ਪੁੱਤ, ਬ੍ਰੇਨ ਅਟੈਕ ਕਾਰਨ ਮੌਤ
'ਆਰਮੀ ਟੇਲਰ' ਕੋਲੋਂ ਕੀਤੀ ਮੁੱਢਲੀ ਪੁੱਛਗਿੱਛ ’ਚ ਸਾਹਮਣੇ ਆਇਆ ਕਿ ਇਹ ਮੁਲਜ਼ਮ ਭਾਰਤੀ ਫੌਜ ਦੀ ਸੁਰੱਖਿਆ ਨਾਲ ਸਬੰਧਿਤ ਮਹੱਤਵਪੂਰਨ ਫੋਟੋਆਂ ਅਤੇ ਹੋਰ ਸਮੱਗਰੀ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਤੋਂ ਇਲਾਵਾ ਦੇਸ਼ ਵਿਰੋਧੀ ਤਾਕਤਾਂ ਨੂੰ ਭੇਜ ਕੇ ਭਾਰਤ ਦੇਸ਼ ਦੀ ਸੁਰੱਖਿਆ ਅਤੇ ਅਖੰਡਤਾ ਨੂੰ ਢਾਹ ਲਾਉਂਦਾ ਸੀ। ਜਿਸ ਦੇ ਬਦਲੇ ’ਚ ਉਸ ਦੇ ਬੈਂਕ ਖਾਤੇ ਵਿਚ ਰਕਮ ਪਾਈ ਜਾਂਦੀ ਸੀ। ਸੀ. ਆਈ. ਏ. ਸਟਾਫ-3 ਇੰਚਾਰਜ ਇੰਸਪੈਕਟਰ ਬਿੰਦਰਜੀਤ ਸਿੰਘ ਨੇ ਦੱਸਿਆ ਕਿ ਥਾਣਾ ਮਕਬੂਲਪੁਰਾ ਵਿਖੇ ਦਰਜ ਇਸ ਮਾਮਲੇ ਦੀ ਪੁਲਸ ਹਰੇਕ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਗੁਰੂ ਨਗਰੀ ਅੰਮ੍ਰਿਤਸਰ 'ਚ ਦੇਹ ਵਪਾਰ ਦਾ ਅੱਡਾ ਬੇਨਕਾਬ, ਪੁਲਸ ਨੇ ਗ੍ਰਿਫ਼ਤਾਰ ਕੀਤੇ ਕੁੜੀਆਂ ਤੇ ਮੁੰਡੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਟੰਟ ਕਰਦਿਆਂ ਆਪਣੇ ਹੀ ਟਰੈਕਟਰ ਹੇਠ ਆਇਆ ਸਟੰਟਮੈਨ ਸੁਖਮਨਦੀਪ ਠੱਠਾ, ਦੇਖੋ ਰੌਂਗਟੇ ਖੜ੍ਹੇ ਕਰਦੀ ਵੀਡੀਓ
NEXT STORY