ਗੁਰਦਾਸਪੁਰ/ਬਟਾਲਾ (ਗੁਰਪ੍ਰੀਤ)- ਡੇਰਾ ਬਾਬਾ ਨਾਨਕ ਅੰਦਰ ਪੈਂਦੇ ਪਿੰਡ ਮੰਗੀਆਂ ਦੇ 24 ਸਾਲਾ ਫ਼ੌਜੀ ਨੌਜਵਾਨ ਗੁਰਪ੍ਰੀਤ ਸਿੰਘ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਫ਼ੌਜੀ ਦੀ ਲਾਸ਼ ਪਿੰਡ ਸ਼ਾਹਪੁਰ ਜਾਜਨ ਦੇ ਸੂਏਂ ਵਿੱਚੋ ਮਿਲਣ ਨਾਲ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਨਿਸਾਨ ਸਿੰਘ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਗੁਰਪ੍ਰੀਤ ਸਿੰਘ ਕਰੀਬ ਪੰਜ ਸਾਲ ਪਹਿਲਾਂ ਫ਼ੌਜ ਵਿੱਚ ਭਰਤੀ ਹੋਇਆ ਸੀ ਅਤੇ ਇਹ 11 ਸਿੱਖ ਰੈਜੀਮੈਂਟ ਦੇ ਜਵਾਨ ਵਜੋਂ ਲਖਨਊ ਵਿਖੇ ਆਪਣੀ ਸੇਵਾ ਨਿਭਾਅ ਰਿਹਾ ਸੀ। ਬੀਤੇ ਦੋ ਮਹੀਨੇ ਪਹਿਲਾਂ ਛੁੱਟੀ ਲੈ ਕੇ ਘਰ ਆਇਆ ਹੋਇਆ ਸੀ ਅਤੇ ਇਸ ਨੇ 29 ਜੂਨ ਨੂੰ ਆਪਣੀ ਯੂਨਿਟ ਵਿੱਚ ਹਾਜ਼ਰ ਹੋਣਾ ਸੀ। ਉਨ੍ਹਾਂ ਦੱਸਿਆ ਕਿ 26 ਜੂਨ ਨੂੰ ਇਹ ਆਪਣੇ ਪਿੰਡ ਦੇ ਕਿਸੇ ਨੌਜਵਾਨ ਨਾਲ ਬਾਹਰ ਕੰਮ 'ਤੇ ਗਿਆ ਸੀ ਪਰ ਇਹ 26 ਜੂਨ ਸ਼ਾਮ ਤੱਕ ਘਰ ਵਾਪਸ ਨਹੀਂ ਆਇਆ ਅਤੇ ਸਾਡੇ ਵੱਲੋਂ ਪੁਲਸ ਚੌਂਕੀ ਧਰਮਕੋਟ ਰੰਧਾਵਾ ਵਿਖੇ ਗੁੰਮਸ਼ੁਦਾ ਦੀ ਰਿਪੋਰਟ ਦਰਜ ਕਰਵਾਈ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਬਾਰਿਸ਼ ਦਾ ਅਲਰਟ ਜਾਰੀ, ਜਾਣੋ ਅਗਲੇ ਦਿਨਾਂ ਦਾ ਹਾਲ
ਅੱਗੇ ਦੱਸਿਆ ਕਿ ਅੱਜ ਸਾਡੇ ਵੱਲੋਂ ਆਪਣੇ ਤੌਰ 'ਤੇ ਪਿੰਡ ਦੇ ਲੋਕਾਂ ਦੀ ਮਦਦ ਨਾਲ ਸ਼ਾਹਪੁਰ ਜਾਜਨ ਸੂਏਂ 'ਤੇ ਭਾਲ ਕੀਤੀ ਜਾ ਰਹੀ ਸੀ ਤਾਂ ਇਸ ਸੱਕੀ ਨਾਲੇ ਵਿੱਚੋਂ ਅੱਧ ਗਲੀ-ਸੜੀ ਲਾਸ਼ ਬਰਾਮਦ ਹੋਈ ਹੈ। ਉਧਰ ਪਰਿਵਾਰ ਵੱਲੋਂ ਖ਼ਦਸਾ ਜਤਾਇਆ ਜਾ ਰਿਹਾ ਹੈ ਕਿ ਜਿਸ ਨੌਜਵਾਨ ਨਾਲ ਉਹ ਘਰੋਂ ਗਿਆ ਸੀ, ਉਸ ਵੱਲੋਂ ਉਸ ਨਾਲ ਕੋਈ ਮੰਦਭਾਗੀ ਘਟਨਾ ਕੀਤੀ ਗਈ ਹੈ। ਪਰਿਵਾਰ ਨੇ ਦੱਸਿਆ ਕਿ ਇਸ ਸਬੰਧ ਵਿੱਚ ਫ਼ੌਜ ਦੇ ਅਧਿਕਾਰੀਆਂ ਅਤੇ ਪੁਲਸ ਥਾਣਾ ਡੇਰਾ ਬਾਬਾ ਨਾਨਕ ਨੂੰ ਸੂਚਿਤ ਕੀਤਾ ਗਿਆ ਹੈ।
ਉਧਰ ਮੌਕੇ 'ਤੇ ਪੁਲਸ ਪਾਰਟੀ ਸਮੇਤ ਪਹੁੰਚੇ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੇ ਸਬ ਇੰਸਪੈਕਟਰ ਦਲਜੀਤ ਸਿੰਘ ਅਤੇ ਪੁਲਸ ਚੌਂਕੀ ਧਰਮਕੋਟ ਰੰਧਾਵਾ ਦੇ ਏ. ਐੱਸ. ਆਈ. ਅੰਗਰੇਜ਼ ਸਿੰਘ ਨੇ ਦੱਸਿਆ ਕਿ ਜੋ ਪਰਿਵਾਰਕ ਮੈਂਬਰ ਬਿਆਨ ਦਰਜ ਕਰਾਉਣਗੇ, ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਸਾਡੇ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਇਸ ਦਾ ਸਿਵਲ ਹਸਪਤਾਲ ਬਟਾਲਾ ਤੋਂ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਧਰ ਪਰਿਵਾਰ ਨੇ ਮੰਗ ਕੀਤੀ ਹੈ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਕੇ ਬਣਦਾ ਇਨਸਾਫ਼ ਦਿੱਤਾ ਜਾਵੇ।
ਇਹ ਵੀ ਪੜ੍ਹੋ- ਸ੍ਰੀ ਕੀਰਤਪੁਰ ਸਾਹਿਬ 'ਚ ਵਾਪਰੇ ਸੜਕ ਹਾਦਸੇ ਨੇ ਵਿਛਾ ਦਿੱਤੇ ਸੱਥਰ, ਭੈਣ ਨੂੰ ਮਿਲਣ ਜਾ ਰਹੇ ਨੌਜਵਾਨ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਝੂਠੇ ਜਬਰ-ਜ਼ਿਨਾਹ ਦੇ ਕੇਸ ’ਚ ਫਸਾ ਕੇ ਪੈਸੇ ਠੱਗਣ ਵਾਲੀ ਔਰਤ ਤੇ ਉਸਦਾ ਪਤੀ ਗ੍ਰਿਫ਼ਤਾਰ
NEXT STORY