ਫਰੀਦਕੋਟ: ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਨੇੜੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ 'ਚ ਮਹਿਲਾ ਡਾਕਟਰ ਦੇ ਯੌਨ ਸ਼ੋਸ਼ਣ ਮਾਮਲੇ 'ਚ ਐਕਸ਼ਨ ਕਮੇਟੀ ਦੀ ਅਗਵਾਈ 'ਚ ਚੱਲ ਰਹੇ ਸੰਘਰਸ਼ ਨੂੰ ਕੁਚਲਣ ਦੇ ਲਈ ਜ਼ਿਲਾ ਪੁਲਸ ਨੇ ਸਖਤ ਰੁਖ ਅਪਣਾਇਆ ਹੈ। ਬੀਤੇ 7 ਦਸੰਬਰ ਨੂੰ ਡੀ.ਸੀ. ਦਫਤਰ ਦਾ ਘੇਰਾ ਕਰਨ ਦੇ ਸਮੇਂ ਪੁਲਸ ਨੇ ਐਕਸ਼ਨ ਕਮੇਟੀ ਦੇ ਪ੍ਰਮੁੱਖ ਨੇਤਾਵਾਂ 'ਤੇ ਅਪਰਾਧਿਕ ਕੇਸ ਦਰਜ ਕੀਤਾ ਸੀ ਅਤੇ ਉਸ ਕੇਸ 'ਚ 8 ਦਸਬੰਰ ਨੂੰ ਕਮੇਟੀ ਮੈਂਬਰ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਉੱਪ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੂੰ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਗਿਆ ਸੀ। ਸ਼ੁੱਕਰਵਾਰ ਨੂੰ ਪੁਲਸ ਨੇ ਕਿਸਾਨ ਨੇਤਾ ਰਾਜਿੰਦਰ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ਦੇ ਆਧਾਰ 'ਤੇ ਪਿਛਲੇ 2 ਸਾਲ ਅਗਸਤ ਨੂੰ ਡੀ.ਸੀ. ਦੀ ਗੱਡੀ 'ਤੇ ਚੜ੍ਹ ਕੇ ਪ੍ਰਦਰਸ਼ਨ ਕਰਨ ਦੇ ਮਾਮਲੇ 'ਚ ਗ੍ਰਿਫਤਾਰੀ ਦਿਖਾਉਂਦੇ ਹੋਏ ਅਦਾਲਤ 'ਚ ਪੇਸ਼ ਕੀਤਾ, ਜਿੱਥੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆ ਹਿਰਾਸਤ 'ਚ ਜੇਲ ਭੇਜ ਦਿੱਤਾ ਗਿਆ।
ਜਾਣਕਾਰੀ ਮੁਤਾਬਕ ਮੈਡੀਕਲ ਕਾਲਜ ਹਸਪਤਾਲ 'ਚ ਮਹਿਲਾ ਡਾਕਟਰ ਦੇ ਯੌਨ ਸ਼ੋਸ਼ਣ ਮਾਮਲੇ ਨੂੰ ਲੈ ਕੇ ਪਿਛਲੇ ਡੇਢ ਸਾਲ ਤੋਂ ਜ਼ਿਲੇ ਦੇ ਸਿਵਿਲ ਅਤੇ ਪੁਲਸ ਪ੍ਰਸ਼ਾਸਨ ਅਤੇ ਸਾਮਾਜਿਕ ਜਥੇਬੰਦੀਆਂ 'ਤੇ ਆਧਾਰਿਤ ਐਕਸ਼ਨ ਕਮੇਟੀ 'ਚ ਤਨਾਤਨੀ ਬਣੀ ਹੋਈ ਹੈ। ਇਸ ਮਾਮਲੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਮਿੰਨੀ ਸਕੱਤਰ ਰੋਡ 'ਤੇ ਲਗਾਤਾਰ 22 ਦਿਨਾਂ ਤੱਕ ਧਰਨਾ ਦਿੱਤਾ ਗਿਆ ਅਤੇ 7 ਦਸੰਬਰ ਨੂੰ ਡੀ.ਸੀ. ਦਫਤਰ ਦਾ ਘੇਰਾ ਕੀਤਾ ਜਾਣਾ ਸੀ। ਉਸ ਦਿਨ ਪ੍ਰਦਰਸ਼ਨਕਾਰੀਆਂ ਦੇ ਡੀ.ਸੀ. ਦਫਤਰ ਦੇ ਵਲੋਂ ਵਧਣ 'ਤੇ ਪੁਲਸ ਨੇ ਉਨ੍ਹਾਂ 'ਤੇ ਲਾਠੀਚਾਰਜ ਕਰ ਦਿੱਤਾ ਸੀ। ਇਸ ਕਾਰਵਾਈ ਦੇ ਬਾਅਦ ਪੁਲਸ ਨੇ ਐਕਸ਼ਨ ਕਮੇਟੀ ਦੇ ਪ੍ਰਮੁੱਖ ਨੇਤਾਵਾਂ 'ਤੇ ਕੇਸ ਦਰਜ ਕੀਤਾ ਸੀ ਅਤੇ ਅਗਲੇ ਹੀ ਦਿਨ 8 ਦਸੰਬਰ ਨੂੰ ਪੁਲਸ ਨੇ ਕਿਸਾਨ ਨੇਤਾ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੂੰ ਗ੍ਰਿਫਤਾਰ ਕਰਕੇ ਅਦਾਲਤ 'ਚ ਪੇਸ਼ੀ ਦੇ ਬਾਅਦ ਜੇਲ ਭੇਜ ਦਿੱਤਾ। ਸ਼ੁੱਕਰਵਾਰ ਨੂੰ ਪੁਲਸ ਨੇ ਪਿਛਲੇ ਸਾਲ ਡੀ.ਸੀ. ਦਫਤਰ ਦੀ ਸ਼ਿਕਾਇਤ 'ਤੇ ਦਰਜ ਕੇਸ 'ਚ ਰਾਜਿੰਦਰ ਸਿੰਘ ਦੀ ਗ੍ਰਿਫਤਾਰੀ ਦਿਖਾਈ ਅਤੇ ਉਸ ਨੂੰ ਅਦਾਲਤ 'ਚ ਪੇਸ਼ੀ ਦੇ ਬਾਅਦ ਜੇਲ ਭੇਜ ਦਿੱਤਾ। ਇਹ ਕੇਸ 12 ਅਗਸਤ 2018 ਨੂੰ ਡੀ.ਸੀ. ਦਫਤਰ ਦੀ ਸ਼ਿਕਾਇਤ 'ਤੇ ਰਾਜਿੰਦਰ ਸਿੰਘ ਦੇ ਖਿਲਾਫ ਦਰਜ ਕੀਤਾ ਗਿਆ ਸੀ। ਪੁਲਸ ਦੇ ਮੁਤਾਬਕ ਘਟਨਾ ਵਾਲੇ ਦਿਨ 2 ਅਗਸਤ ਨੂੰ ਪੰਜਾਬ ਸਟੂਡੈਂਟ ਯੂਨੀਅਨ ਅਤੇ ਹੋਰ ਜਥੇਬੰਦੀਆਂ ਨੇ ਡੀ.ਸੀ. ਦਫਤਰ ਦੇ ਸਾਹਮਣੇ ਧਰਨਾ ਦੇ ਰਹੀ ਸੀ ਅਤੇ ਧਰਨੇ ਦੇ ਦੌਰਾਨ ਹੀ ਇਕ ਵਿਅਕਤੀ ਨੇ ਮਿੰਨੀ ਸਕੱਤਰ 'ਚ ਖੜ੍ਹੀ ਡੀ.ਸੀ. ਦੀ ਸਰਕਾਰੀ ਗੱਡੀ ਦੇ ਬੋਨੇਟ 'ਤੇ ਚੜ੍ਹਾ ਕੇ ਰੋਸ ਪ੍ਰਦਰਸ਼ਨ ਕੀਤਾ ਸੀ। ਇਸ ਮਾਮਲੇ 'ਚ ਪੁਲਸ ਨੇ ਰਾਜਿੰਦਰ ਸਿੰਘ ਦੇ ਖਿਲਾਫ ਕੇਸ ਦਰਜ ਕੀਤਾ ਸੀ, ਜਿਸ 'ਚ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ।
ਨਾਗਰਿਕਤਾ ਸੋਧ ਕਾਨੂੰਨ ਪਾਸ, ਘੱਟ-ਗਿਣਤੀ ਲੋਕਾਂ ਨੂੰ ਸਤਾਉਣ ਲੱਗਾ ਡਰ : ਚੀਮਾ
NEXT STORY