ਬਠਿੰਡਾ(ਸੁਖਵਿੰਦਰ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲਾ ਪਾਊਡਰ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 4 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਵੱਲੋਂ ਟੀ-ਪੁਆਇੰਟ ਸੰਤਪੁਰਾ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਸ ਨੇ ਸ਼ੱਕ ਦੇ ਆਧਾਰ 'ਤੇ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਬਲਵਿੰਦਰ ਸਿੰਘ, ਅੰਗਰੇਜ਼ ਸਿੰਘ, ਸ਼ਿੰਦਰ ਸਿੰਘ ਵਾਸੀ ਬਠਿੰਡਾ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ ਤਲਾਸ਼ੀ ਦੌਰਾਨ 200 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਕ ਹੋਰ ਮਾਮਲੇ ਵਿਚ ਥਾਣਾ ਫੂਲ ਦੇ ਸਹਾਇਕ ਥਾਣੇਦਾਰ ਬਸੰਤ ਸਿੰਘ ਨੇ ਪਿੰਡ ਭਾਈਰੂਪਾ ਤੋਂ ਭੋਲਾ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਟਿਕਾਣੇ ਤੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਉਕਤ ਮੁਲਜ਼ਮ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਬਾਅਦ 'ਚ ਜ਼ਮਾਨਤ 'ਤੇ ਰਿਹਾ ਕਰ ਦਿੱਤਾ।
ਰੇਲਗੱਡੀ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ
NEXT STORY