ਫਿਰੋਜ਼ਪੁਰ(ਆਨੰਦ, ਪਰਮਜੀਤ, ਸ਼ੈਰੀ)-ਜ਼ਿਲਾ ਪੁਲਸ ਨੇ ਵੱਖ-ਵੱਖ ਮਾਮਲਿਆਂ 'ਚ 4 ਲੋਕਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਚੂਰਾ-ਪੋਸਤ, ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਸਬੰਧੀ ਪੁਲਸ ਨੇ ਦੋਸ਼ੀਆਂ ਖਿਲਾਫ਼ ਮਾਮਲੇ ਦਰਜ ਕੀਤੇ ਹਨ। ਏ. ਐੱਸ. ਆਈ. ਕਸ਼ਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਪਿੰਡ ਬੰਡਾਲਾ ਵਿਖੇ ਗਸ਼ਤ ਕਰ ਰਹੀ ਸੀ ਕਿ ਇਸ ਦੌਰਾਨ ਉਨ੍ਹਾਂ ਨੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 370 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਗ੍ਰਿਫਤਾਰ ਵਿਅਕਤੀ ਦੀ ਪਛਾਣ ਸਾਰਜ ਸਿੰਘ ਉਰਫ ਸਰਜਾ ਪੁੱਤਰ ਕਸ਼ਮੀਰ ਸਿੰਘ ਵਾਸੀ ਬੰਡਾਲਾ ਵਜੋਂ ਹੋਈ ਹੈ। ਇਸੇ ਤਰ੍ਹਾਂ ਐਂਟੀ ਨਾਰਕੋਟਿਕਸ ਸੈੱਲ ਦੇ ਸਹਾਇਕ ਇੰਸਪੈਕਟਰ ਤਿਰਲੋਚਨ ਸਿੰਘ ਨੇ ਪੁਲਸ ਪਾਰਟੀ ਨਾਲ ਗਾਂਧੀ ਗਾਰਡਨ ਫਿਰੋਜ਼ਪੁਰ ਛਾਉਣੀ ਨੇੜੇ ਟਰੱਕ 'ਚ ਸਵਾਰ ਭਿੰਦਰ ਸਿੰਘ ਉਰਫ ਭਿੰਦਾ ਨਿਵਾਸੀ ਘੁੱਦੂਵਾਲਾ, ਕੁਲਦੀਪ ਸਿੰਘ ਨਿਵਾਸੀ ਪਿੰਡ ਵੱਡੇ ਸਭਰਾਂ ਜ਼ਿਲਾ ਤਰਨਤਾਰਨ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 112 ਕਿੱਲੋ ਚੂਰਾ-ਪੋਸਤ ਤੇ 2790 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਓਧਰ, ਜਾਣਕਾਰੀ ਦਿੰਦੇ ਹੋਏ ਹੌਲਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਬੀਤੀ ਸ਼ਾਮ ਮਧਰੇ ਫਾਟਕ 'ਤੇ ਗਸ਼ਤ ਕਰ ਰਹੀ ਸੀ ਕਿ ਇਸ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਫੜੇ ਗਏ ਵਿਅਕਤੀ ਨੇ ਆਪਣਾ ਨਾਂ ਤੋਤੀ ਪੁੱਤਰ ਪੈਰਸ ਉਰਫ ਪੱਪੂ ਵਾਸੀ ਬਸਤੀ ਆਵਾ ਸਿਟੀ ਫਿਰੋਜ਼ਪੁਰ ਸ਼ਹਿਰ ਦੱਸਿਆ ਹੈ।
ਅਧਿਆਪਕਾ ਨਾਲ ਅਸ਼ਲੀਲ ਹਰਕਤਾਂ ਕਰਨ 'ਤੇ ਨੌਜਵਾਨ ਖਿਲਾਫ਼ ਕੇਸ ਦਰਜ
NEXT STORY