ਸੰਗਰੂਰ(ਵਿਵੇਕ ਸਿੰਧਵਾਨੀ, ਗੋਇਲ)-ਪੁਲਸ ਨੇ ਦੋ ਵੱਖ-ਵੱਖ ਕੇਸਾਂ ਵਿਚ ਅਫੀਮ ਅਤੇ ਸ਼ਰਾਬ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਦਕਿ ਦੋ ਵਿਅਕਤੀਆਂ ਦੀ ਗ੍ਰਿਫਤਾਰੀ ਬਾਕੀ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਖਨੌਰੀ ਦੇ ਸਬ-ਇੰਸਪੈਕਟਰ ਹੰਸ ਰਾਜ ਜਦੋਂ ਗਸ਼ਤ ਦੌਰਾਨ ਕੈਥਲ ਰੋਡ 'ਤੇ ਮੌਜੂਦ ਸੀ ਤਾਂ ਪਿੰਡ ਸ਼ੇਰਗੜ੍ਹ ਵੱਲੋਂ ਇਕ ਮੋਟਰਸਾਈਕਲ ਸਵਾਰ ਆਉਂਦਾ ਵਿਖਾਈ ਦਿੱਤਾ। ਪੁਲਸ ਪਾਰਟੀ ਨੂੰ ਵੇਖ ਕੇ ਉਹ ਆਪਣਾ ਮੋਟਰਸਾਈਕਲ ਮੋੜਨ ਲੱਗਾ ਤਾਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 220 ਗ੍ਰਾਮ ਅਫੀਮ ਬਰਾਮਦ ਕੀਤੀ ਗਈ। ਉਕਤ ਵਿਅਕਤੀ ਦੀ ਪਛਾਣ ਵਕੀਲ ਰਾਮ ਉਰਫ ਵਕੀਲਾ ਪੁੱਤਰ ਬਾਗ ਰਾਮ ਵਾਸੀ ਪਸੌਲ ਜ਼ਿਲਾ ਕੈਥਲ (ਹਰਿਆਣਾ) ਦੇ ਤੌਰ 'ਤੇ ਹੋਈ ਹੈ। ਇਕ ਹੋਰ ਮਾਮਲੇ ਵਿਚ ਥਾਣਾ ਅਹਿਮਦਗੜ੍ਹ ਦੇ ਸਬ-ਇੰਸਪੈਕਟਰ ਨਿਰਮਲ ਸਿੰਘ ਜਦੋਂ ਪਿੰਡ ਰਾਣਵਾ ਨੇੜੇ ਮੌਜੂਦ ਸੀ ਤਾਂ ਇਕ ਕਾਰ ਦੀ ਤਲਾਸ਼ੀ ਲੈਣ 'ਤੇ ਉਸ ਵਿਚੋਂ 300 ਬੋਤਲਾਂ ਦੇਸੀ ਸ਼ਰਾਬ ਦੀਆਂ ਬਰਾਮਦ ਹੋਈਆਂ। ਇਸ ਮਾਮਲੇ ਵਿਚ ਸੰਦੀਪ ਸਿੰਘ ਉਰਫ ਸੀਪਾ ਪੁੱਤਰ ਮਹਿੰਦਰ ਸਿੰਘ ਵਾਸੀ ਝਲੂਰ ਜ਼ਿਲਾ ਬਰਨਾਲਾ ਤੇ ਕਾਲਾ ਸਿੰਘ ਪੁੱਤਰ ਲਾਭ ਸਿੰਘ ਵਾਸੀ ਖੇੜੀ ਖੁਰਦ ਥਾਣਾ ਸ਼ੇਰਪੁਰ ਖਿਲਾਫ ਕੇਸ ਦਰਜ ਕਰ ਲਿਆ ਗਿਆ। ਜਦਕਿ ਦੋਵਾਂ ਦੀ ਗ੍ਰਿਫਤਾਰੀ ਬਾਕੀ ਹੈ।
ਸੂਬੇ ਨੂੰ ਨਸ਼ਿਆਂ ਦੀ ਦਲਦਲ 'ਚ ਧੱਕਣ ਵਾਲੇ ਕੈਪਟਨ ਸਰਕਾਰ ਤੋਂ ਨਹੀਂ ਬਚ ਸਕਣਗੇ : ਸੋਨੀ
NEXT STORY