ਤਲਵੰਡੀ ਭਾਈ(ਗੁਲਾਟੀ, ਪਾਲ)—ਸਥਾਨਕ ਪੁਲਸ ਵੱਲੋਂ ਮੋਗਾ-ਫਿਰੋਜ਼ਪੁਰ ਮੇਨ ਚੌਕ ਨੇੜੇ ਇਕ ਢਾਬੇ ਤੋਂ 137 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਤਲਵੰਡੀ ਭਾਈ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਵੱਲੋਂ ਬੀਤੀ ਰਾਤ ਪੁਲਸ ਪਾਰਟੀ ਸਮੇਤ ਮੇਨ ਚੌਕ ਨਜ਼ਦੀਕ ਸਟਾਰ ਢਾਬਾ 'ਤੇ ਕੀਤੀ ਗਈ ਛਾਪੇਮਾਰੀ ਦੌਰਾਨ ਉਕਤ ਬੋਤਲਾਂ ਬਰਾਮਦ ਹੋਈਆਂ। ਪੁਲਸ ਵੱਲੋਂ ਰਾਮ ਅਰਜ ਪੁੱਤਰ ਰਾਮ ਵਾਸੀ ਅੰਬੇਡਕਰ ਨਗਰ ਉੱਤਰ ਪ੍ਰਦੇਸ਼ ਨੂੰ ਕਾਬੂ ਕਰਕੇ ਉਸ ਖਿਲਾਫ਼ ਮਾਮਲਾ ਦਰਜ ਕੀਤਾ ਗਿਆ। ਫਿਰੋਜ਼ਪੁਰ ਦੇ ਕਸਬਾ ਮੱਖੂ ਏਰੀਆ ਵਿਚ ਪੁਲਿਸ ਨੇ ਇਕ ਵਿਅਕਤੀ ਨੂੰ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ, ਜਿਸਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੌਲਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਸ ਬਰਾਮਦਗੀ ਸਬੰਧੀ ਬੂਟਾ ਸਿੰਘ ਪੁੱਤਰ ਬਾਜ ਸਿੰਘ ਵਾਸੀ ਘੁੱਦੂਵਾਲਾ ਨੂੰਸਕੂਟਰ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।
ਅਫੀਮ ਦੇ ਚਾਰ ਦੋਸ਼ੀਆਂ ਨੂੰ ਪੁਲਸ ਨੇ ਰਿਮਾਂਡ ਤੋਂ ਬਾਅਦ ਜੇਲ ਭੇਜਿਆ
NEXT STORY