ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)–ਪੁਲਸ ਨੇ ਇਕ ਵਿਅਕਤੀ ਨੂੰ ਆਪਣੇ ਆਪ ਨੂੰ ਪੁਲਸ ਕਰਮਚਾਰੀ ਕਹਿ ਕੇ ਲੋਕਾਂ ਨਾਲ ਠੱਗੀ ਮਾਰਨ ਦੇ ਦੋਸ਼ 'ਚ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐੱਸ. ਐੱਚ. ਓ. ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਗੁਰਦੀਪ ਸਿੰਘ ਪੁੱਤਰ ਜੋਰਾ ਸਿੰਘ ਵਾਸੀ ਆਈ. ਟੀ. ਆਈ. ਚੌਕ ਬਰਨਾਲਾ ਆਮ ਲੋਕਾਂ ਨਾਲ ਪੁਲਸ ਕਰਮਚਾਰੀ ਕਹਿ ਕੇ ਠੱਗੀ ਮਾਰਦਾ ਸੀ। ਥਾਣਾ ਸਿਟੀ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰ ਕੇ ਰਾਮਬਾਗ ਦੀ ਬੈਕ ਸਾਈਡ ਤੋਂ ਉਸਨੂੰ ਕਾਬੂ ਕਰ ਲਿਆ। ਕਾਬੂ ਕੀਤੇ ਵਿਅਕਤੀ ਕੋਲੋਂ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਹੋਇਆ ਹੈ। ਇਸ ਮੌਕੇ ਬੱਸ ਸਟੈਂਡ ਚੌਕੀ ਦੇ ਇੰਚਾਰਜ ਗੁਰਤੇਜ ਸਿੰਘ, ਗੁਰਦੀਪ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਰਿਮਾਂਡ ਹਾਸਲ ਕਰ ਕੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਨਸ਼ੀਲੇ ਪਾਊਡਰ ਸਣੇ ਔਰਤ ਸਮੇਤ 2 ਕਾਬੂ
NEXT STORY