ਸੰਗਰੂਰ(ਵਿਵੇਕ ਸਿੰਧਵਾਨੀ, ਗੋਇਲ)- ਪੁਲਸ ਨੇ 3 ਕੇਸਾਂ 'ਚ 83 ਕਿਲੋ ਭੁੱਕੀ ਬਰਾਮਦ ਕਰ ਕੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਦੋਂਕਿ ਇਕ ਵਿਅਕਤੀ ਫਰਾਰ ਹੋ ਗਿਆ। ਜਾਣਕਾਰੀ ਦਿੰਦਿਆਂ ਐੈੱਸ. ਐੈੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਧੂਰੀ ਦੇ ਸਬ-ਇੰਸਪੈਕਟਰ ਅਮਰੀਕ ਸਿੰਘ ਨੇ ਗਸ਼ਤ ਦੌਰਾਨ ਕੱਕੜਵਾਲ ਰੋਡ ਇਕ ਸਕੂਟਰ ਸਵਾਰ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 52 ਕਿਲੋ ਭੁੱਕੀ ਬਰਾਮਦ ਕੀਤੀ। ਮੁਲਜ਼ਮ ਦੀ ਪਛਾਣ ਨਿਰਮਲ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਧੂਰੀ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਸੁਨਾਮ ਦੇ ਸਬ-ਇੰਸਪੈਕਟਰ ਗੁਰਬਚਨ ਸਿੰਘ ਨੇ ਗਸ਼ਤ ਦੌਰਾਨ ਜਵੰਧਾ ਦੇ ਪੁਲ ਨੇੜੇ ਇਕ ਵਿਅਕਤੀ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 3 ਕਿਲੋ ਭੁੱਕੀ ਅਤੇ 31200 ਰੁਪਏ ਬਰਾਮਦ ਕੀਤੇ। ਮੁਲਜ਼ਮ ਦੀ ਪਛਾਣ ਜਗਤਾਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਸੁਨਾਮ ਵਜੋਂ ਹੋਈ। ਇਕ ਹੋਰ ਮਾਮਲੇ 'ਚ ਥਾਣਾ ਛਾਜਲੀ ਦੇ ਸਬ-ਇੰਸਪੈਕਟਰ ਕਰਮਜੀਤ ਸਿੰਘ ਨੇ ਸੂਏ ਦੇ ਪੁਲ ਨੇੜੇ ਨਾਕੇ ਦੌਰਾਨ ਇਕ ਟਰੱਕ ਦੀ ਤਲਾਸ਼ੀ ਲੈਣ 'ਤੇ ਉਸ 'ਚੋਂ 28 ਕਿਲੋ ਭੁੱਕੀ ਬਰਾਮਦ ਕੀਤੀ ਅਤੇ ਰਵੀ ਪੁੱਤਰ ਸ਼ਿਆਮ ਲਾਲ ਵਾਸੀ ਈਮਲੀਆ ਯੂ.ਪੀ. ਨੂੰ ਗ੍ਰਿਫਤਾਰ ਕੀਤਾ। ਜਦੋਂਕਿ ਹਰਮੇਸ਼ ਵਾਸੀ ਪਿੰਡ ਚੱਬਾਲ ਜ਼ਿਲਾ ਅੰਮ੍ਰਿਤਸਰ ਮੌਕੇ ਤੋਂ ਫਰਾਰ ਹੋ ਗਿਆ।
ਸੜਕ ਹਾਦਸੇ 'ਚ ਮਹਿਲਾ ਦੀ ਮੌਤ
NEXT STORY