ਸ੍ਰੀ ਗੋਇੰਦਵਾਲ ਸਾਹਿਬ(ਪੰਛੀ)- ਗੋਇੰਦਵਾਲ ਸਾਹਿਬ ਦੇ ਡੀ.ਐੱਸ.ਪੀ. ਸਤਪਾਲ ਸਿੰਘ ਦੀ ਨਿਗਰਾਨੀ ਤੇ ਥਾਣਾ ਮੁੱਖੀ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਪਾਰਟੀ ਵਲੋਂ ਵੱਡੀ ਗਿਣਤੀ 'ਚ ਅੰਗਰੇਜ਼ੀ ਸ਼ਰਾਬ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਥਾਣਾ ਮੁੱਖੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕਿਸੇ ਖਾਸ ਮੁਖਬਰ ਦੀ ਇਤਲਾਹ 'ਤੇ ਏ. ਐੱਸ. ਆਈ. ਮਨਜੀਤ ਸਿੰਘ ਸਮੇਤ ਪੁਲਸ ਪਾਰਟੀ ਵੱਲੋਂ ਕਪੂਰਥਲਾ ਚੌਕ ਵਿਖੇ ਨਾਕੇਬੰਦੀ ਦੌਰਾਨ ਸ਼ਰਾਬ ਦੀਆਂ ਪੇਟੀਆਂ ਨਾਲ ਭਰਿਆ ਟਰੱਕ ਤਰਨਤਾਰਨ ਵਾਲੀ ਸਾਈਡ ਤੋਂ ਆ ਰਿਹਾ ਸੀ। ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤੇ ਚੈਕਿੰਗ ਦੌਰਾਨ ਕਥਿਤ 600 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਗਈ। ਇਸ ਸਬੰਧੀ ਟਰੱਕ ਚਾਲਕ ਕੋਈ ਵੀ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ। ਜਿਸ 'ਤੇ ਟਰੱਕ ਡਰਾਈਵਰ ਸੁਖਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਤਲਵਾੜਾ (ਜ਼ਿਲਾ ਹੁਸ਼ਿਆਰਪੁਰ) ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ।
ਦਰੱਖਤਾਂ ਦੀ ਨਾਜਾਇਜ਼ ਕਟਾਈ ਕਾਰਨ ਵਾਤਾਵਰਣ ਪ੍ਰੇਮੀਆਂ 'ਚ ਰੋਸ
NEXT STORY