ਚੀਮਾ ਮੰਡੀ(ਬੇਦੀ)- ਪੁਲਸ ਨੇ 540 ਨਸ਼ੀਲੀਆਂ ਗੋਲੀਆਂ ਸਣੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਚੀਮਾ ਮੰਡੀ 'ਚ ਗਸ਼ਤ ਦੌਰਾਨ ਮੋਟਰਸਾਈਕਲ ਸਵਾਰ ਮਨੀ ਕੁਮਾਰ ਪੁੱਤਰ ਮੰਗਤ ਰਾਮ ਵਾਸੀ ਚੀਮਾ ਤੇ ਸਰਬਜੀਤ ਸਿੰਘ ਉਰਫ਼ ਸੱਗੂ ਪੁੱਤਰ ਗੋਬਿੰਦ ਸਿੰਘ ਵਾਸੀ ਝਾੜੋ ਦੀ ਤਲਾਸ਼ੀ ਲੈਣ 'ਤੇ 540 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਮੁਲਜ਼ਮਾਂ ਖਿਲਾਫ ਥਾਣਾ ਚੀਮਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੇ ਪੁਲਸ ਕੋਲ ਮੰਨਿਆ ਕਿ ਉਹ ਇਹ ਗੋਲੀਆਂ ਕਿੰਦਾ ਵਾਸੀ ਮਾਨਸਾ ਤੋਂ ਲੈ ਕੇ ਆਉਂਦੇ ਸਨ, ਜਿਸ 'ਤੇ ਪੁਲਸ ਨੇ ਮੁਕੱਦਮਾ ਦਰਜ ਕੀਤਾ ਹੈ।
'ਨਾਸਾ' ਗਏ ਡੀ. ਏ. ਵੀ. ਸਕੂਲ ਦੇ ਵਿਦਿਆਰਥੀਆਂ ਦਾ ਪਟਿਆਲਾ ਪੁੱਜਣ 'ਤੇ ਨਿੱਘਾ ਸਵਾਗਤ
NEXT STORY