ਬਠਿੰਡਾ(ਸੁਖਵਿੰਦਰ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹਰਿਆਣਾ ਸ਼ਰਾਬ ਬਰਾਮਦ ਕਰ ਕੇ 3 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸਿਵਲ ਲਾਈਨ ਪੁਲਸ ਦੇ ਹੌਲਦਾਰ ਗੁਰਪ੍ਰੀਤ ਸਿੰਘ ਨੇ ਗਸ਼ਤ ਦੌਰਾਨ ਪਾਵਰ ਹਾਊਸ ਰੋਡ ਤੋਂ ਰਾਜੇਸ਼ ਕੁਮਾਰ ਵਾਸੀ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਇਕ ਹੋਰ ਮਾਮਲੇ ਵਿਚ ਸਦਰ ਪੁਲਸ ਵੱਲੋਂ ਹੌਲਦਾਰ ਵਿਨੀਤ ਸ਼ਰਮਾ ਦੀ ਅਗਵਾਈ ਹੇਠ ਬਹਿਮਣ ਦੀਵਾਨਾ ਤੋਂ ਤਰਸੇਮ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 24 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਤਲਵੰਡੀ ਸਾਬੋਂ ਪੁਲਸ ਵੱਲੋਂ ਨਾਕੇਬੰਦੀ ਦੌਰਾਨ ਪਿੰਡ ਨਥੇਹਾ ਤੋਂ ਸ਼ੱਕ ਦੇ ਆਧਾਰ 'ਤੇ ਜਨਕ ਸਿੰਘ ਵਾਸੀ ਨੰਗਲਾ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 23 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਉਕਤ ਤਿੰਨੋਂ ਮੁਲਜ਼ਮਾਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਭਾਗੀਵਾਂਦਰ ਕਾਂਡ : ਇਕ ਹੋਰ ਕਥਿਤ ਦੋਸ਼ੀ ਗ੍ਰਿਫਤਾਰ
NEXT STORY