ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)-ਪੁਲਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਏ. ਐੱਸ. ਆਈ. ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਗਸ਼ਤ ਦੌਰਾਨ ਬੱਸ ਸਟੈਂਡ ਦੇ ਬਾਜ਼ਾਰ ਦੇ ਨੇੜੇ ਇਕ ਔਰਤ ਆਉਂਦੀ ਵਿਖਾਈ ਦਿੱਤੀ ਜਦੋਂ ਸ਼ੱਕ ਦੇ ਆਧਾਰ 'ਤੇ ਉਸਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 880 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਸ ਨੇ ਔਰਤ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਮਹਿਲਾ ਕਾਂਸਟੇਬਲ ਜਸ਼ਨਦੀਪ ਕੌਰ ਤੇ ਕੁਲਦੀਪ ਸਿੰਘ ਵੀ ਹਾਜ਼ਰ ਸਨ।
ਅਚਨਚੇਤ ਚੈਕਿੰਗ ਦੌਰਾਨ 54 ਅਧਿਕਾਰੀ ਤੇ ਕਰਮਚਾਰੀ ਗੈਰ-ਹਾਜ਼ਰ ਪਾਏ ਗਏ
NEXT STORY