ਫਿਰੋਜ਼ਪੁਰ(ਕੁਮਾਰ)-ਫਿਰੋਜ਼ਪੁਰ ਦੇ ਪਿੰਡ ਲੁਹਾਮ, ਭੜਾਨਾ ਤੇ ਫਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਏਰੀਏ 'ਚ ਥਾਣਾ ਮੱਲਾਂਵਾਲਾ ਤੇ ਫਿਰੋਜ਼ਪੁਰ ਸ਼ਹਿਰ ਦੀ ਪੁਲਸ ਨੇ ਚੂਰਾ-ਪੋਸਤ, ਨਾਜਾਇਜ਼ ਸ਼ਰਾਬ ਤੇ ਠੇਕਾ ਸ਼ਰਾਬ ਸਮੇਤ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।ਥਾਣਾ ਮੱਲਾਂਵਾਲਾ ਦੇ ਐੱਚ. ਸੀ. ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਭੜਾਨਾ ਦੇ ਏਰੀਏ 'ਚ ਪੁਲਸ ਨੇ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗੁਰਮੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ ਪੁਲਸ ਨੇ ਬਿੱਕਰ ਸਿੰਘ ਨੂੰ ਸਵਾ 30 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਸਿਟੀ ਫਿਰੋਜ਼ਪੁਰ ਦੇ ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ 4 ਬੋਤਲਾਂ ਸ਼ਰਾਬ ਠੇਕਾ ਦੇਸੀ ਤੇ ਅੰਗਰੇਜ਼ੀ ਸਮੇਤ ਸੁਭਾਸ਼ ਉਰਫ ਬਾਸ਼ਾ ਨੂੰ ਗ੍ਰਿਫਤਾਰ ਕੀਤਾ ਹੈ। ਦੂਜੇ ਪਾਸੇ ਐੱਚ. ਸੀ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਨੇ ਗੁਰਪ੍ਰਤਾਪ ਸਿੰਘ ਉਰਫ ਗੋਗੀ ਨੂੰ ਸਵਾ 55 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ।
ਖਹਿਰਾ ਨੇ ਆਪਣੀ ਵਿਦਿਅਕ ਯੋਗਤਾ ਬਾਰੇ ਗਲਤ ਜਾਣਕਾਰੀ ਦਿੱਤੀ : ਰਾਣਾ
NEXT STORY