ਗੁਰਦਾਸਪੁਰ(ਵਿਨੋਦ)-ਪੁਲਸ ਵੱਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਵੱਡੀ ਮਾਤਰਾ 'ਚ ਨਸ਼ੇ ਲਈ ਵਰਤੇ ਜਾਣ ਵਾਲੇ ਕੈਪਸੂਲ ਤੇ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਸਬੰਧੀ ਗੁਰਦਾਸਪੁਰ ਸਦਰ ਪੁਲਸ ਸਟੇਸ਼ਨ ਦੇ ਇੰਚਾਰਜ ਮੱਖਣ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਪਿੰਡ ਪੂਰੇਵਾਲ ਜੱਟਾਂ ਮੋੜ 'ਤੇ ਨਾਕਾਬੰਦੀ ਦੌਰਾਨ ਸ਼ੱਕੀ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਸੀ ਕਿ ਇਸ ਦੌਰਾਨ ਇਕ ਵਿਅਕਤੀ ਪੁਲਸ ਨੂੰ ਵੇਖ ਕੇ ਪਿੱਛੇ ਮੁੜਨ ਲੱਗਾ ਤਾਂ ਜਦੋਂ ਉਸ ਦਾ ਪਿੱਛਾ ਕੀਤਾ ਗਿਆ ਤਾਂ ਦੋਸ਼ੀ ਨੇ ਆਪਣੀ ਜੇਬ 'ਚੋਂ ਇਕ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ। ਉਸ ਨੂੰ ਫੜ ਕੇ ਜਦੋਂ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਨਾਂ ਅਵਤਾਰ ਸਿੰਘ ਪੁੱਤਰ ਮਿਲਖਾ ਸਿੰਘ ਨਿਵਾਸੀ ਪਿੰਡ ਰਣੀਆਂ ਦੱਸਿਆ। ਸੁੱਟੇ ਪਲਾਸਟਿਕ ਦੇ ਲਿਫਾਫੇ ਦੀ ਜਾਂਚ ਕਰਨ 'ਤੇ ਉਸ 'ਚੋਂ 210 ਨਸ਼ਾ ਪੂਰਤੀ ਵਿਚ ਪ੍ਰਯੋਗ ਹੋਣ ਵਾਲੇ ਕੈਪਸੂਲ ਤੇ 150 ਗੋਲੀਆਂ ਬਰਾਮਦ ਹੋਈਆਂ। ਦੋਸ਼ੀ ਵਿਰੁੱਧ ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੁਸ਼ਮਾ ਨੇ ਮੌਸੂਲ 'ਚ ਲਾਪਤਾ ਹਏ 39 ਭਾਰਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਐਤਵਾਰ ਨੂੰ ਸੱਦਿਆ ਦਿੱਲੀ
NEXT STORY