ਘੱਗਾ(ਸਨੇਹੀ)-ਥਾਣਾ ਘੱਗਾ ਅਧੀਨ ਆਉਂਦੀ ਪੁਲਸ ਚੌਕੀ ਬਾਦਸ਼ਾਹਪੁਰ ਦੇ ਇੰਚਾਰਜ ਬਲਵਾਨ ਸਿੰਘ ਗਿੱਲ ਦੀ ਅਗਵਾਈ ਹੇਠ ਹੈੱਡ ਕਾਂਸਟੇਬਲ ਪਰਮਜੀਤ ਸਿੰਘ ਨੇ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਸਧਾਰਨਪੁਰ ਵੱਲੋਂ ਇਕ ਮੋਟਰਸਾਈਕਲ ਨੰ. ਪੀ ਬੀ 72-0278 'ਤੇ ਆ ਰਹੇ 2 ਸ਼ੱਕੀ ਵਿਅਕਤੀਆਂ ਨੂੰ ਰੋਕਿਆ। ਤਲਾਸ਼ੀ ਲੈਣ 'ਤੇ ਉਨ੍ਹਾਂ ਪਾਸੋਂ 42 ਬੋਤਲਾਂ ਠੇਕਾ ਸ਼ਰਾਬ ਦੇਸੀ ਮਾਰਕਾ ਹਰਿਆਣਾ ਬਰਾਮਦ ਕਰ ਕੇ ਗ੍ਰਿਫਤਾਰ ਕਰ ਲਿਆ। ਕਥਿਤ ਦੋਸ਼ੀਆਂ ਦੀ ਪਛਾਣ ਲਖਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਕਾਲਾ ਸਿੰਘ ਅਤੇ ਸੁੰਦਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਦਿਓਗੜ੍ਹ ਥਾਣਾ ਪਾਤੜਾਂ ਵਜੋਂ ਹੋਈ ਹੈ। ਪੁਲਸ ਨੇ ਦੋਸ਼ੀਆਂ ਖਿਲਾਫ ਮੁਕੱਦਮਾ ਨੰ. 79 ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਮੁਹੱਲਾ ਸੰਤਪੁਰਾ ਦਾ ਸੀਵਰੇਜ ਫਿਰ ਹੋਇਆ ਜਾਮ
NEXT STORY