ਪਟਿਆਲਾ(ਬਲਜਿੰਦਰ)-ਪੁਲਸ ਨੇ ਤਿੰਨ ਵੱਖ-ਵੱਖ ਕੇਸਾਂ ਵਿਚ 4 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪਹਿਲੇ ਕੇਸ ਵਿਚ ਥਾਣਾ ਸਨੌਰ ਦੀ ਪੁਲਸ ਨੇ ਗੁਰਦੀਪ ਸਿੰਘ ਵਾਸੀ ਮੁਹੱਲਾ ਕਸਾਬੀਆਂ ਨੂੰ ਸਮੈਕ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਮੁਤਾਬਕ ਏ. ਐੈੱਸ. ਆਈ. ਨਰਿੰਦਰ ਸਿੰਘ ਪੁਲਸ ਪਾਰਟੀ ਸਮੇਤ ਸਨੌਰ ਤੋਂ ਅਸਰਪੁਰ ਜਾ ਰਹੇ ਸਨ। ਰਸਤੇ ਵਿਚ ਰੋਕ ਕੇ ਜਦੋਂ ਉਕਤ ਵਿਅਕਤੀ ਨੂੰ ਚੈੱਕ ਕੀਤਾ ਗਿਆ ਤਾਂ ਉਸ ਤੋਂ 10 ਗ੍ਰਾਮ ਸਮੈਕ ਬਰਾਮਦ ਹੋਈ। ਉਸ ਖਿਲਾਫ ਐੈੱਨ. ਡੀ. ਪੀ. ਐੈੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਦੂਜੇ ਕੇਸ ਵਿਚ ਥਾਣਾ ਸਿਵਲ ਲਾਈਨਜ਼ ਦੀ ਪੁਲਸ ਨੇ ਗੁਰਮੀਤ ਸਿੰਘ ਵਾਸੀ ਅਮਰ ਦਰਸ਼ਨ ਕਾਲੋਨੀ ਦੇ ਘਰੋਂ ਸ਼ਰਾਬ ਦੀਆਂ 7 ਬੋਤਲਾਂ ਬਰਾਮਦ ਕੀਤੀਆਂ ਹਨ। ਗੁਰਮੀਤ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਤੀਜੇ ਕੇਸ ਵਿਚ ਥਾਣਾ ਤ੍ਰਿਪੜੀ ਦੀ ਪੁਲਸ ਨੇ ਐੈੱਸ. ਐੈੱਚ. ਓ. ਹੈਰੀ ਬੋਪਰਾਏ ਦੀ ਅਗਵਾਈ ਹੇਠ ਰਾਜੇਸ਼ ਕੁਮਾਰ ਵਾਸੀ ਡੀ. ਐੈੱਮ. ਡਬਲਯੁ. ਅਤੇ ਸਚਿਨ ਵਾਸੀ ਡੀ. ਐੈੱਮ. ਡਬਲਯੁ. ਪਟਿਆਲਾ ਨੂੰ ਸ਼ਰਾਬ ਦੀਆਂ 11 ਬੋਤਲਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਮੁਤਾਬਕ ਹੌਲਦਾਰ ਜਸਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਗੁਰੂ ਨਾਨਕ ਨਗਰ ਆਸ਼ਰਮ ਅਲੀਪੁਰ ਰੋਡ ਵਿਖੇ ਮੌਜੂਦ ਸਨ। ਉਕਤ ਵਿਅਕਤੀਆਂ ਨੂੰ ਜਦੋਂ ਮੋਟਰਸਾਈਕਲ 'ਤੇ ਆਉਂਦਿਆਂ ਨੂੰ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਨ੍ਹਾਂ ਤੋਂ ਸ਼ਰਾਬ ਦੀਆਂ 11 ਬੋਤਲਾਂ ਬਰਾਮਦ ਹੋਈਆਂ। ਦੋਵਾਂ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਸ਼ਾਦੀਪੁਰ 'ਚ ਚੀਤੇ ਨੇ ਜੰਗਲਾਤ ਵਿਭਾਗ, ਪੁਲਸ ਤੇ ਹਜ਼ਾਰਾਂ ਲੋਕਾਂ ਨੂੰ ਪਾਇਆ ਵਖਤ!
NEXT STORY