ਮੰਡੀ ਲਾਧੂਕਾ(ਸੰਧੂ)—ਸਥਾਨਕ ਮੰਡੀ ਲਾਧੂਕਾ 'ਚ ਬੀਤੇ ਸਮੇਂ ਦੌਰਾਨ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਮੁਹੱਲਾ ਵਾਸੀਆਂ ਨੇ ਫੜ ਕੇ ਪੁਲਸ ਹਵਾਲੇ ਕੀਤਾ। ਜਿਸ ਕੋਲੋਂ ਨਾਜਾਇਜ਼ ਸ਼ਰਾਬ ਵੀ ਬਰਾਮਦ ਹੋਈ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਮੁਹੱਲਾ ਨਿਵਾਸੀਆਂ ਨੇ ਕਿਹਾ ਕਿ ਉਨ੍ਹਾਂ ਦੇ ਮੁਹੱਲੇ 'ਚ ਰਹਿਣ ਵਾਲਾ ਸੁੱਚਾ ਸਿੰਘ ਆਪਣੀ ਪਤਨੀ ਮਨਜੀਤ ਕੌਰ ਨਾਲ ਮਿਲ ਕੇ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰ ਰਿਹਾ ਹੈ ਅਤੇ 20 ਜੁਲਾਈ ਨੂੰ ਜਦ ਕਥਿਤ ਦੋਸ਼ੀ ਸੁੱਚਾ ਸਿੰਘ ਨੂੰ ਤੂੜੀ ਵਿਚ ਦੱਬੀਆਂ 6 ਬੋਤਲਾਂ ਸਮੇਤ ਮੌਕੇ 'ਤੇ ਮੌਜੂਦ ਮੁਹੱਲਾ ਵਾਸੀਆਂ ਨੇ ਫੜ ਲਿਆ ਅਤੇ ਪੁਲਸ ਨੂੰ ਸੂਚਿਤ ਕਰਕੇ ਪੁਲਸ ਦੇ ਹਵਾਲੇ ਕਰ ਦਿੱਤਾ। ਮੁਹੱਲਾ ਵਾਸੀਆਂ ਨੇ ਮੰਗ ਕੀਤੀ ਕਿ ਸੁੱਚਾ ਸਿੰਘ ਅਤੇ ਮਨਜੀਤ ਕੌਰ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਸੰਬੰਧੀ ਜਦੋਂ ਲਾਧੂਕਾ ਚੌਂਕੀ ਇੰਚਾਰਜ ਸੁਰਿੰਦਰ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਦੋਸ਼ੀ ਖਿਲਾਫ ਕਾਨੂੰਨੀ ਕਾਰਵਾਈ ਲਈ ਰੁੱਕਾ ਬਣਾ ਕੇ ਭੇਜ ਦਿੱਤਾ ਗਿਆ ਹੈ ਅਤੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਵਿਅਕਤੀ ਨੇ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਕੀਤੀ ਆਤਮ ਹੱਤਿਆ
NEXT STORY