ਅਬੋਹਰ(ਸੁਨੀਲ,ਰਹੇਜਾ) —ਸਦਰ ਥਾਣਾ ਪੁਲਸ ਨੇ ਪਿੰਡ ਗਦਾਡੋਬ ਵਿਚ ਹੋਈ ਇਕ ਵਿਅਕਤੀ ਦੀ ਹੱਤਿਆ ਦੇ ਦੋਸ਼ 'ਚ 5 ਲੋਕਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਕੀ ਸੀ ਮਾਮਲਾ
ਜਾਣਕਾਰੀ ਅਨੁਸਾਰ ਪਿੰਡ ਗਦਾਡੋਬ ਵਾਸੀ ਸੁਰਿੰਦਰ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸਦੇ ਪਿਤਾ ਰੰਜੀਤ ਸਿੰਘ 'ਤੇ 15.7.2017 ਨੂੰ ਕੁਝ ਵਿਅਕਤੀਆਂ ਨੇ ਘਰੋਂ ਚੁੱਕ ਕੇ ਆਪਣੇ ਘਰ ਲੈ ਜਾ ਕੇ ਹਮਲਾ ਕੀਤਾ। ਫੱਟੜ ਵਿਅਕਤੀ ਨੂੰ ਇਲਾਜ ਲਈ ਸਥਾਨਕ ਸਰਕਾਰੀ ਹਸਪਤਾਲ ਵਿਚ ਦਾਖਿਲ ਕਰਵਾਇਆ, ਜਿਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਫਰੀਦਕੋਟ ਜਾਂਦੇ ਸਮੇਂ ਉਸਦੇ ਪਿਤਾ ਦੀ ਮੌਤ ਹੋ ਗਈ। ਪੁਲਸ ਨੇ 16.7.2017 ਨੂੰ ਕੁਲਦੀਪ ਸਿੰਘ ਪੁੱਤਰ ਤੇਜ ਸਿੰਘ, ਅਮਨਦੀਪ ਸਿੰਘ ਪੁੱਤਰ ਗੁਰਦੀਪ ਸਿੰਘ, ਲਵਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ, ਰੂਬੀ ਪੁੱਤਰ ਸੁਖਦੇਵ ਸਿੰਘ, ਹਰਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ, ਜਤਿੰਦਰ ਸਿੰਘ ਪੁੱਤਰ ਹਰਬੰਸ ਸਿੰਘ, ਪ੍ਰਦੀਪ ਸਿੰਘ ਪੁੱਤਰ ਮਹਿੰਦਰ ਸਿੰਘ, ਸੁਖਚੈਨ ਸਿੰਘ ਪੁੱਤਰ ਮੱਖਣ ਸਿੰਘ, ਤਰਸੇਮ ਸਿੰਘ ਪੁੱਤਰ ਸੁਖਦੇਵ ਸਿੰਘ, ਸੁਖਦੇਵ ਸਿੰਘ ਪੁੱਤਰ ਰਾਮ ਸਿੰਘ ਤੇ ਹਰਬੰਸ ਸਿੰਘ ਪੁੱਤਰ ਮਿੱਠੂ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਸੀ। ਸਦਰ ਥਾਣਾ ਪੁਲਸ ਮੁਖੀ ਬਲਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਪੰਜ ਦੋਸ਼ੀ ਅਮਨਦੀਪ ਸਿੰਘ ਪੁੱਤਰ ਗੁਰਦੀਪ ਸਿੰਘ, ਲਵਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ, ਰੂਬੀ ਪੁੱਤਰ ਸੁਖਦੇਵ ਸਿੰਘ, ਜਤਿੰਦਰ ਪੁੱਤਰ ਹਰਬੰਸ ਤੇ ਪ੍ਰਦੀਪ ਪੁੱਤਰ ਮਹਿੰਦਰ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕਰ ਲਈ ਹੈ। ਬਾਕੀ ਦੋਸ਼ੀ ਫਰਾਰ ਦੱਸੇ ਜਾ ਰਹੇ ਹਨ।
ਨਾਜਾਇਜ਼ ਸ਼ਰਾਬ ਕੱਢਣ ਵਾਲੇ ਨੂੰ ਮੁਹੱਲਾ ਵਾਸੀਆਂ ਕੀਤਾ ਪੁਲਸ ਹਵਾਲੇ
NEXT STORY