ਫ਼ਿਰੋਜ਼ਪੁਰ(ਕੁਮਾਰ)—ਫ਼ਿਰੋਜ਼ਪੁਰ ਛਾਉਣੀ ਦੇ ਬਾਜ਼ਾਰ ਵਿਚ ਏ. ਐੱਸ. ਆਈ. ਬਲਜੀਤ ਸਿੰਘ ਦੀ ਅਗਵਾਈ ਹੇਠ ਥਾਣਾ ਕੈਂਟ ਦੀ ਪੁਲਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਵੀਰ ਪੁੱਤਰ ਕਾਲਾ ਵਾਸੀ ਫ਼ਿਰੋਜ਼ਪੁਰ ਸ਼ਹਿਰ ਦੇ ਰੂਪ ਵਿਚ ਹੋਈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਫੜੇ ਗਏ ਵਿਅਕਤੀ ਤੋਂ ਮੋਟਰਸਾਈਕਲ ਬਰਾਮਦ ਕੀਤਾ।ਦੂਸਰੇ ਪਾਸੇ ਥਾਣਾ ਫ਼ਿਰੋਜ਼ਪੁਰ ਸ਼ਹਿਰ ਦੇ ਏ. ਐੱਸ. ਆਈ. ਤਰਲੋਕ ਸਿੰਘ ਨੇ ਦੱਸਿਆ ਕਿ ਪੁਲਸ ਨੇ ਆਰ. ਐੱਸ. ਡੀ. ਕਾਲਜ ਦੇ ਕੋਲ ਭਗਵੰਦ ਸਿੰਘ ਤੇ ਜੋਵਿੰਦਰ ਸਿੰਘ ਨੂੰ ਇਕ ਚੋਰੀ ਦੀ ਬੈਟਰੀ 12 ਵੋਲਟ ਸਣੇ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਤੋਂ ਪੁਲਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੇਸੀ ਪਿਸਤੌਲ ਤੇ ਜ਼ਿੰਦਾ ਕਾਰਤੂਸਾਂ ਸਣੇ ਕਾਬੂ
NEXT STORY