ਸੰਗਤ ਮੰਡੀ(ਮਨਜੀਤ)-ਥਾਣਾ ਸੰਗਤ ਦੀ ਪੁਲਸ ਵੱਲੋਂ 2 ਵੱਖ-ਵੱਖ ਥਾਵਾਂ ਤੋਂ 3 ਵਿਅਕਤੀਆਂ ਨੂੰ ਹਰਿਆਣਾ ਮਾਰਕਾ ਸ਼ਰਾਬ ਦੀਆਂ 46 ਬੋਤਲਾਂ ਸਣੇ ਕਾਬੂ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਲਛਮਣ ਸਿੰਘ ਵੱਲੋਂ ਇਲਾਕੇ ਦੇ ਪਿੰਡਾਂ 'ਚ ਗਸ਼ਤ ਦੌਰਾਨ ਪਿੰਡ ਸੰਗਤ ਕਲਾਂ ਵਿਖੇ 2 ਵਿਅਕਤੀਆਂ ਨੂੰ 24 ਬੋਤਲਾਂ ਸ਼ਰਾਬ ਸਣੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਦ ਉਹ ਗਸ਼ਤ ਦੌਰਾਨ ਉਕਤ ਪਿੰਡ ਨਜ਼ਦੀਕ ਪਹੁੰਚੇ ਤਾਂ 2 ਵਿਅਕਤੀ ਡੱਬਵਾਲੀ ਵਾਲੇ ਪਾਸਿਓਂ ਸ਼ੱਕੀ ਹਾਲਾਤ 'ਚ ਪੈਦਲ ਤੁਰੇ ਆ ਰਹੇ ਸਨ। ਉਕਤ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਹਰਿਆਣਾ ਮਾਰਕਾ ਸ਼ਰਾਬ ਦੀਆਂ 24 ਬੋਤਲਾਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀਆਂ ਦੀ ਪਛਾਣ ਸੁੱਚਾ ਸਿੰਘ ਪੁੱਤਰ ਚੰਨਣ ਸਿੰਘ ਤੇ ਝੰਡਾ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀਆਨ ਪੱਕਾ ਕਲਾਂ ਦੇ ਤੌਰ 'ਤੇ ਕੀਤੀ ਗਈ। ਇਸੇ ਤਰ੍ਹਾਂ ਹੀ ਹੌਲਦਾਰ ਇਕਬਾਲ ਸਿੰਘ ਵੱਲੋਂ ਗਸ਼ਤ ਦੌਰਾਨ ਪਿੰਡ ਕੋਟਗੁਰੂ ਦੇ ਹੀ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਡੱਬਵਾਲੀ ਵਾਲੇ ਪਾਸਿਓਂ ਸ਼ੱਕੀ ਹਾਲਾਤ 'ਚ ਤਲਾਸ਼ੀ ਦੌਰਾਨ ਹਰਿਆਣਾ ਮਾਰਕਾ ਸ਼ਰਾਬ ਦੀਆਂ 20 ਬੋਤਲਾਂ ਸਮੇਤ ਕਾਬੂ ਕੀਤਾ ਗਿਆ ਹੈ। ਫੜੇ ਗਏ ਵਿਅਕਤੀ ਦੀ ਪਛਾਣ ਅਵਤਾਰ ਸਿੰਘ ਪੁੱਤਰ ਹਰਨੇਕ ਸਿੰਘ ਦੇ ਤੌਰ 'ਤੇ ਕੀਤੀ ਗਈ। ਪੁਲਸ ਵੱਲੋਂ ਉਕਤ ਤਿੰਨਾਂ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ। ਪੰਜਾਬ ਪੁਲਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਤਲਵੰਡੀ ਸਾਬੋ ਪੁਲਸ ਨੂੰ ਉਸ ਸਮੇਂ ਹੋਰ ਸਫਲਤਾ ਮਿਲੀ, ਜਦੋਂ 2 ਵਿਅਤਕੀਆਂ ਨੂੰ ਸ਼ਰਾਬ ਸਮੇਤ ਕਾਬੂ ਕਰ ਗਿਆ। ਹੌਲਦਾਰ ਬੋਘਾ ਸਿੰਘ ਨੇ ਟਵੇਰਾ ਗੱਡੀ ਸਵਾਰ 2 ਵਿਅਕਤੀਆਂ ਨੂੰ 30 ਬੋਤਲਾਂ ਸ਼ਰਾਬ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤਾ ਹੈ। ਕਥਿਤ ਮੁਲਜ਼ਮਾਂ ਦੀ ਪਛਾਣ ਦੇਸ ਰਾਜ ਪੁੱਤਰ ਨੱਥੂ ਰਾਮ ਅਤੇ ਖੁਸ਼ੀ ਪੁੱਤਰ ਅਰਫੀਕ ਵਾਸੀਆਨ ਕਾਲਿਆਂਵਾਲੀ ਵਜੋਂ ਹੋਈ ਹੈ। ਪੁਲਸ ਨੇ ਇਨ੍ਹਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਫੂਲ ਪੁਲਸ ਨੇ ਇਕ ਵਿਅਕਤੀ ਕੋਲੋਂ ਨਾਜਾਇਜ਼ ਬਰਾਮਦ ਕਰ ਕੇ ਉਸ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ ਪਰ ਮੁਲਜ਼ਮ ਪੁਲਸ ਦੇ ਹੱਥ ਨਹੀਂ ਲੱਗ ਸਕਿਆ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਭਾਈਰੂਪਾ ਵਿਖੇ ਇਕ ਵਿਅਕਤੀ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰ ਰਿਹਾ ਹੈ। ਏ. ਐੱਸ. ਆਈ. ਲਖਵੀਰ ਸਿੰਘ ਨੇ ਸੂਚਨਾ ਦੇ ਆਧਾਰ 'ਤੇ ਮਨਜੀਤ ਸਿੰਘ ਦੇ ਠਿਕਾਣੇ 'ਤੇ ਛਾਪੇਮਾਰੀ ਕਰ ਕੇ 26 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਪਰ ਮੁਲਜ਼ਮ ਪੁਲਸ ਦੇ ਹੱਥ ਨਹੀਂ ਲੱਗ ਸਕਿਆ। ਪੁਲਸ ਨੇ ਮੁਲਜ਼ਮ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਣਪਛਾਤੇ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਕੀਤੀ ਖੁਦਕੁਸ਼ੀ
NEXT STORY