ਫਿਰੋਜ਼ਪੁਰ(ਕੁਮਾਰ)-ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਪੁਲਸ ਨੇ ਸਬ ਇੰਸਪੈਕਟਰ ਤਰਲੋਚਨ ਸਿੰਘ ਦੀ ਅਗਵਾਈ ਹੇਠ ਹੈਰੋਇਨ ਤੇ 1 ਲੱਖ ਦੀ ਡਰੱਗ ਮਨੀ ਸਣੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਹੈਰੋਇਨ ਦੀ ਡਲੀਵਰੀ ਦੇਣ ਵਾਲਾ ਵਿਅਕਤੀ ਫਰਾਰ ਹੋ ਗਿਆ, ਜਿਸ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਵੱਲੋਂ ਛਾਪਾਮਾਰੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆ ਏ. ਆਈ. ਜੀ. ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨਰਿੰਦਰਪਾਲ ਸਿੰਘ ਸਿੱਧੂ (ਰੂਬੀ) ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਪੁਲਸ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਲਖਵਿੰਦਰ ਸਿੰਘ ਉਰਫ ਬਿੱਟੂ ਅਤੇ ਗੁਰਦੇਵ ਸਿੰਘ ਉਰਫ ਦੇਬੂ ਹੈਰੋਇਨ ਵੇਚਣ ਦੇ ਲਈ ਗਗਨਦੀਪ ਸਿੰਘ ਉਰਫ ਗੱਗੂ ਵਾਸੀ ਚੱਕ ਬਲੋਚਾਂ ਮਹਾਲਮ ਦੇ ਕੋਲ ਆ ਰਹੇ ਹਨ ਅਤੇ ਬੀਤੀ ਸ਼ਾਮ ਕਰੀਬ ਪੌਣੇ 8 ਵਜੇ ਸਬ ਇੰਸਪੈਕਟਰ ਤਰਲੋਚਨ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਮੋਟਰਸਾਈਕਲ ਸਮੇਤ ਗੁਰਦੇਵ ਸਿੰਘ ਅਤੇ ਗਗਨਦੀਪ ਸਿੰਘ ਨੂੰ 5 ਗ੍ਰਾਮ ਹੀਰੋਇਨ, 1 ਲੱਖ ਦੀ ਡਰੱਗ ਮਨੀ ਅਤੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਜਦਕਿ ਬਾਕੀ ਦੀ ਹੈਰੋਇਨ ਲੈ ਕੇ ਲਖਵਿੰਦਰ ਸਿੰਘ ਉਰਫ ਬਿੱਟੂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਲਖਵਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੇ 50 ਗ੍ਰਾਮ ਹੈਰੋਇਨ 1 ਲੱਖ ਰੁਪਏ ਲੈ ਕੇ ਗਗਨਦੀਪ ਸਿੰਘ ਉਰਫ ਗੱਗੂ ਨੂੰ ਵੇਚਣੀ ਸੀ। ਪੁਲਸ ਨੇ ਉਕਤ ਤਿੰਨੋ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ ਲਿਆ ਗਿਆ ਹੈ।
ਸੌਂ ਰਹੀ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ 1 ਨਾਮਜ਼ਦ
NEXT STORY