ਫਿਰੋਜ਼ਪੁਰ(ਕੁਮਾਰ)—ਪਿੰਡ ਸਾਹਨਕੇ ਵਿਚ ਸੱਸ ਤੇ ਸਹੁਰੇ ਵੱਲੋਂ ਘਰ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਨੇ ਨੂੰਹ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀਆਂ ਖਿਲਾਫ ਥਾਣਾ ਮਮਦੋਟ ਵਿਖੇ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਸਹਾਇਕ ਇੰਸਪੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸ਼ੀਰੋ ਪਤਨੀ ਚੰਨਪਾਲ ਵਾਸੀ ਹਜ਼ਾਰਾ ਸਿੰਘ ਵਾਲਾ ਨੇ ਦੱਸਿਆ ਕਿ ਉਹ ਘਰ ਦੇ ਕੱਪੜੇ ਧੋਣ ਲਈ ਬੀਤੇ ਦਿਨੀਂ ਘਰੋਂ ਬਾਹਰ ਗਈ ਸੀ ਤਾਂ ਪਿੱਛੋਂ ਉਸਦੀ ਸੱਸ ਗੁਰਦੀਪ ਕੌਰ ਤੇ ਸਹੁਰਾ ਕਰਤਾਰ ਸਿੰਘ ਨੇ ਪੌਣੇ 9 ਤੋਲੇ ਗਹਿਣੇ ਤੇ 500 ਰੁਪਏ ਦੀ ਨਕਦੀ ਚੋਰੀ ਕਰ ਲਈ। ਮਾਮਲੇ ਦੀ ਜਾਂਚ ਕਰ ਰਹੇ ਪਵਨ ਕੁਮਾਰ ਨੇ ਦੱਸਿਆ ਕਿ ਪੁਲਸ ਵਲੋਂ ਉਕਤ ਮਾਮਲੇ ਵਿਚ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਮਾਪਿਆਂ ਲਾਇਆ ਪੁਲਸ 'ਤੇ ਦੋਸ਼ੀਆਂ ਖਿਲਾਫ ਕਾਰਵਾਈ ਨਾ ਕਰਨ ਦਾ ਦੋਸ਼
NEXT STORY