ਫਿਰੋਜ਼ਪੁਰ(ਕੁਮਾਰ)—ਫਿਰੋਜ਼ਪੁਰ ਦੇ ਥਾਣਾ ਸਿਟੀ ਤੇ ਸਦਰ ਦੀ ਪੁਲਸ ਨੇ 4 ਲੋਕਾਂ ਨੂੰ 25 ਗ੍ਰਾਮ ਹੈਰੋਇਨ ਅਤੇ ਸਵਾ 34 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੇ ਖਿਲਾਫ ਮੁਕੱਦਮੇ ਦਰਜ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਫਿਰੋਜ਼ਪੁਰ ਦੇ ਏ. ਐੱਸ. ਆਈ. ਸੁਖਪਾਲ ਸਿੰਘ ਨੇ ਦੱਸਿਆ ਕਿ ਪਿੰਡ ਆਰਫ ਕੇ ਦੇ ਏਰੀਆ ਵਿਚ ਪੁਲਸ ਨੇ ਲਖਵਿੰਦਰ ਸਿੰਘ ਉਰਫ ਲੱਖਾ ਅਤੇ ਸਰਬਜੀਤ ਸਿੰਘ ਉਰਫ ਸਾਬਾ ਨੂੰ ਕਾਬੂ ਕਰ ਕੇ ਕ੍ਰਮਵਾਰ 15 ਗ੍ਰਾਮ ਤੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੂਜੇ ਪਾਸੇ ਥਾਣਾ ਸਿਟੀ ਫਿਰੋਜ਼ਪੁਰ ਦੇ ਹੌਲਦਾਰ ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਛੀ ਮੰਡੀ ਸਿਟੀ ਫਿਰੋਜ਼ਪੁਰ ਏਰੀਆ ਵਿਚ ਪੁਲਸ ਨੇ ਰਾਜੂ ਨੂੰ ਸਵਾ 25 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ ਕੀਤਾ ਹੈ। ਇਸੇ ਥਾਣੇ ਦੇ ਹੌਲਦਾਰ ਬੋਹੜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਸਤੀ ਭੱਟੀਆਂ ਫਿਰੋਜ਼ਪੁਰ ਸ਼ਹਿਰ ਵਿਚ ਪੁਲਸ ਨੇ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਰਮਨ ਕੁਮਾਰ ਨੂੰ ਗ੍ਰਿਫਤਾਰ ਕੀਤਾ ਸੀ, ਜਿਸਨੂੰ ਬਾਅਦ ਵਿਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ। ਥਾਣਾ ਬਹਾਵਵਾਲਾ ਦੀ ਪੁਲਸ ਨੇ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਭਗਵਾਨ ਸਿੰਘ ਨੂੰ ਮੁਖਬਰ ਤੋਂ ਸੂਚਨਾ ਮਿਲੀ ਕਿ ਪੱਪੂ ਪੁੱਤਰ ਭਗਵਾਨ ਰਾਮ ਵਾਸੀ ਪਿੰਡ ਸ਼ੇਰਗੜ੍ਹ ਆਪਣੇ ਖੇਤ ਵਿਚ ਸ਼ਰਾਬ ਕੱਢਦਾ ਹੈ, ਜਿਸ 'ਤੇ ਭਗਵਾਨ ਸਿੰਘ ਅਤੇ ਪੁਲਸ ਪਾਰਟੀ ਵੱਲੋਂ ਛਾਪੇਮਾਰੀ ਕੀਤੀ ਗਈ ਤਾਂ ਖੇਤ ਵਾਲੇ ਕਮਰੇ 'ਚੋਂ 50 ਲੀਟਰ ਲਾਹਣ ਅਤੇ 25 ਪਊਏ ਠੇਕਾ ਦੇਸੀ ਰਾਜਸਥਾਨੀ ਸ਼ਰਾਬ ਬਰਾਮਦ ਹੋਈ। ਦੋਸ਼ੀ ਮੌਕੇ ਤੋਂ ਫਰਾਰ ਹੋਣ ਵਿਚ ਸਫਲ ਹੋ ਗਿਆ। ਪੁਲਸ ਨੇ ਪੱਪੂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕਰ ਰਹੀ ਐ ਟੋਲ ਕੰਪਨੀ
NEXT STORY