ਨਕੋਦਰ(ਰਜਨੀਸ਼)—ਨਾਬਾਲਿਗ ਲੜਕੀ ਨੂੰ ਵਰਗਲਾ ਕੇ ਉਸ ਨਾਲ ਜਬਰ-ਜ਼ਨਾਹ ਕਰਨ ਵਾਲੇ ਮੁਲਜ਼ਮ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ। ਮੁਲਜ਼ਮ 3 ਬੱਚਿਆਂ ਦਾ ਪਿਤਾ ਦੱਸਿਆ ਜਾ ਰਿਹਾ ਹੈ। ਸਦਰ ਥਾਣਾ ਮੁਖੀ ਪਰਮਜੀਤ ਸਿੰਘ ਨੇ ਦੱਸਿਆ ਕਿ 13 ਸਤੰਬਰ ਨੂੰ ਮੁਲਜ਼ਮ ਸੰਦੀਪ ਵਾਸੀ ਪਿੰਡ ਰਸੂਲਪੁਰ ਨਾਬਾਲਿਗਾ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਸੀ। ਲੜਕੀ ਦੀ ਮਾਤਾ ਦੀ ਸ਼ਿਕਾਇਤ 'ਤੇ ਪੁਲਸ ਨੇ ਮੁਲਜ਼ਮ ਖਿਲਾਫ ਕੇਸ ਦਰਜ ਕਰ ਕੇ ਮੁਲਜ਼ਮ ਅਤੇ ਲੜਕੀ ਦੀ ਭਾਲ ਸ਼ੁਰੂ ਕੀਤੀ ਸੀ। ਪੁਲਸ ਨੇ ਮੁਲਜ਼ਮ ਸੰਦੀਪ ਨੂੰ ਗ੍ਰਿਫਤਾਰ ਕਰ ਕੇ ਲੜਕੀ ਨੂੰ ਬਰਾਮਦ ਕਰ ਲਿਆ ਹੈ। ਲੜਕੀ ਦਾ ਮੈਡੀਕਲ ਕਰਵਾਉਣ 'ਤੇ ਜਬਰ-ਜ਼ਨਾਹ ਦੀ ਪੁਸ਼ਟੀ ਹੋਈ ਹੈ। ਪੁਲਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਚੋਰੀ ਦੀ ਐਕਟਿਵਾ ਸਮੇਤ ਗ੍ਰਿਫਤਾਰ
NEXT STORY