ਫਾਜ਼ਿਲਕਾ(ਨਾਗਪਾਲ)-ਥਾਣਾ ਅਰਨੀਵਾਲਾ ਪੁਲਸ ਨੇ ਪਿੰਡ ਬੰਨਾਵਾਲਾ ਦੇ ਨੇੜੇ ਇਕ ਵਿਅਕਤੀ ਨੂੰ ਸਵਾ 10 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਐੱਚ. ਸੀ. ਮਲਕੀਤ ਸਿੰਘ 20 ਸਤੰਬਰ 2017 ਨੂੰ ਸਵੇਰੇ ਲਗਭਗ 11.30 ਵਜੇ ਜਦੋਂ ਪੁਲਸ ਪਾਰਟੀ ਨਾਲ ਪਿੰਡ ਬੰਨਾਵਾਲਾ ਦੇ ਨੇੜੇ ਗਸ਼ਤ ਕਰ ਰਹੇ ਸਨ ਤਾਂ ਬਲਵੰਤ ਸਿੰਘ ਵਾਸੀ ਪਿੰਡ ਬੰਨਾਵਾਲਾ ਤੋਂ ਸਵਾ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ।ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪਿੰਡ ਫਿਰੋਜਸ਼ਾਹ ਦੇ ਏਰੀਆ 'ਚ ਥਾਣਾ ਘੱਲ ਖੁਰਦ ਦੀ ਪੁਲਸ ਨੇ ਰੇਡ ਕਰ ਕੇ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਦੋਸ਼ੀ ਪ੍ਰੀਤਮ ਸਿੰਘ ਪੁਲਸ ਨੂੰ ਦੇਖਦੇ ਹੀ ਫਰਾਰ ਹੋ ਗਿਆ। ਇਹ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸੁਖਦਰਸ਼ਨ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰ ਕੇ ਉਸਦੀ ਤਲਾਸ਼ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ।
ਪੁਲਸ ਸਖਤੀ ਦੇ ਬਾਵਜੂਦ ਕਿਸਾਨ ਕੈਪਟਨ ਸਰਕਾਰ ਦੀ ਅਰਥੀ ਫੂਕਣ 'ਚ ਕਾਮਯਾਬ
NEXT STORY