ਫਿਰੋਜ਼ਪੁਰ(ਕੁਮਾਰ, ਵਾਹੀ)—ਫਿਰੋਜ਼ਪੁਰ ਦੇ ਪਿੰਡ ਤਲਵੰਡੀ ਨਿਪਾਲਾਂ ਦੇ ਏਰੀਆ ਵਿਚ ਥਾਣਾ ਮੱਖੂ ਦੀ ਪੁਲਸ ਨੇ 2 ਲੋਕਾਂ ਨੂੰ 3480 ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਬਿਕਰਮ ਸਿੰਘ ਨੇ ਦੱਸਿਆ ਕਿ ਜਦ ਪੁਲਸ ਨੇ ਸ਼ੱਕ ਦੇ ਆਧਾਰ 'ਤੇ ਰਾਜੂ ਉਰਫ ਰਾਜ ਸਿੰਘ ਅਤੇ ਸਾਹਿਬ ਸਿੰਘ ਨੂੰ ਕਾਬੂ ਕਰ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਤੋਂ 3480 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਨਾਮਜ਼ਦ ਲੋਕਾ ਦੇ ਖਿਲਾਫ ਪੁਲਸ ਨੇ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਕੁਤਬਗੜ੍ਹ ਭਾਟਾ ਦੇ ਏਰੀਆ ਵਿਚ ਇਕ ਆਦਮੀ ਨੂੰ 50 ਲੀਟਰ ਲਾਹਣ ਸਣੇ ਗ੍ਰਿਫਤਾਰ ਕੀਤਾ ਹੈ, ਜਿਸਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਰਤਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਵੀਰ ਸਿੰਘ ਨੂੰ ਕਾਬੂ ਕਰ ਕੇ ਉਕਤ ਲਾਹਣ ਬਰਾਮਦ ਕੀਤੀ ਹੈ।
ਪਟਵਾਰਖਾਨੇ ਨੂੰ ਲੱਗਾ ਰਹਿੰਦੈ ਤਾਲਾ!
NEXT STORY