ਰਾਮਾਂ ਮੰਡੀ(ਪਰਮਜੀਤ)- ਰਾਮਾਂ ਮੰਡੀ ਪੁਲਸ ਵੱਲੋਂ ਇਕ ਵਿਅਕਤੀ ਨੂੰ ਹਰਿਆਣਾ ਦੀ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕਰਨ ਦਾ ਮਾਮਲਾ ਧਿਆਨ 'ਚ ਆਇਆ ਹੈ। ਰਾਮਾਂ ਥਾਣਾ ਦੇ ਐੱਸ.ਐੱਚ.ਓ. ਸੁਖਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹੌਲਦਾਰ ਰਘਵੀਰ ਸਿੰਘ ਪੁਲਸ ਪਾਰਟੀ ਸਣੇ ਗਸ਼ਤ ਦੌਰਾਨ ਚੈਕਿੰਗ ਕਰ ਰਹੇ ਸਨ ਤਾਂ ਇਕ ਵਿਅਕਤੀ ਬੰਗੀ ਨਿਹਾਲ ਵਿਖੇ ਪਲਾਸਟਿਕ ਗੱਟਾ ਚੁੱਕ ਕੇ ਪੈਦਲ ਆ ਰਿਹਾ ਸੀ, ਜਦੋਂ ਪੁਲਸ ਕਰਮਚਾਰੀਆਂ ਨੇ ਉਕਤ ਵਿਅਕਤੀ ਨੂੰ ਰੋਕ ਕੇ ਉਸ ਦੇ ਗੱਟੇ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 24 ਬੋਤਲਾਂ ਨਾਜਾਇਜ਼ ਹਰਿਆਣਾ ਦੇਸੀ ਸ਼ਰਾਬ ਦੀਆਂ ਬਰਾਮਦ ਹੋਈਆਂ। ਥਾਣਾ ਮੁਖੀ ਸੁਖਜੀਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਪਛਾਣ ਸੇਵਕ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਕੋਟਬਖਤੂ ਵਜੋਂ ਹੋਈ ਹੈ। ਐੱਸ.ਐੱਚ.ਓ. ਸੁਖਜੀਤ ਸਿੰਘ ਨੇ ਦੱਸਿਆ ਕਿ ਇਸੀ ਤਰ੍ਹਾਂ ਹੌਲਦਾਰ ਰਘਵੀਰ ਸਿੰਘ ਨੇ ਪੁਲਸ ਪਾਰਟੀ ਸਮੇਤ ਪਿੰਡ ਮਲਕਾਣਾ ਵਿਖੇ ਮੁਖਬਰੀ ਦੇ ਆਧਾਰ 'ਤੇ ਛਾਪੇਮਾਰੀ ਕਰ ਕੇ ਇਕ ਵਿਅਕਤੀ ਦੇ ਘਰੋਂ 36 ਬੋਤਲਾਂ ਨਾਜਾਇਜ਼ ਹਰਿਆਣਾ ਦੇਸੀ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ, ਉਕਤ ਵਿਅਕਤੀ ਪੁਲਸ ਨੂੰ ਦੇਖ ਕੇ ਫਰਾਰ ਹੋ ਗਿਆ। ਹੌਲਦਾਰ ਰਘਵੀਰ ਸਿੰਘ ਨੇ ਉਕਤ ਵਿਅਕਤੀ ਦੇ ਖਿਲਾਫ਼ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਇੰਸਪੈਕਟਰ ਸੁਖਜੀਤ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਜੋ ਵੀ ਵਿਅਕਤੀ ਗੈਰ ਕਾਨੂੰਨੀ ਢੰਗ ਨਾਲ ਸ਼ਰਾਬ ਵੇਚਣ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਕਿਸੀ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।
ਅਨਾਜ ਮੰਡੀ 'ਚ ਨਰਮੇ ਦੀਆਂ ਚਾਰ ਢੇਰੀਆਂ ਨੂੰ ਅੱਗ ਲੱਗਣ ਨਾਲ 16 ਕੁਇੰਟਲ ਨਰਮਾ ਸੜਿਆ
NEXT STORY