ਫਿਰੋਜ਼ਪੁਰ(ਕੁਮਾਰ)-ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਐੱਸ. ਪੀ. ਇਨਵੈਸਟੀਗੇਸ਼ਨ ਅਜਮੇਰ ਸਿੰਘ ਬਾਠ ਤੇ ਭੁਪਿੰਦਰ ਸਿੰਘ ਭੁੱਲਰ ਡੀ. ਐੱਸ. ਪੀ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਦੀ ਅਗਵਾਈ ਹੇਠ ਨਕਲੀ ਭਾਰਤੀ ਕਰੰਸੀ ਚਲਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਕ ਵਿਅਕਤੀ ਨੂੰ 1 ਲੱਖ 80 ਹਜ਼ਾਰ 500 ਰੁਪਏ ਦੀ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਕੱਲ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਇਕ ਲੱਖ 44 ਹਜ਼ਾਰ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਸਮੇਤ ਮਨਜੀਤ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਬੂੜਾ ਗੁੱਜਰ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਨੂੰ ਫੜਿਆ ਸੀ, ਜਿਸਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸਦਾ ਇਕ ਸਾਥੀ ਬੋਹੜ ਸਿੰਘ ਵੀ ਹੈ, ਜੋ ਜਾਅਲੀ ਭਾਰਤੀ ਕਰੰਸੀ ਲਿਆਉਂਦਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਉਸਦੀ ਨਿਸ਼ਾਨਦੇਹੀ 'ਤੇ ਬੋਹੜ ਸਿੰਘ ਨੂੰ 2000 ਅਤੇ 500 ਰੁਪਏ ਦੇ ਜਾਅਲੀ ਭਾਰਤੀ ਨੋਟਾਂ ਸਮੇਤ ਅੱਜ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਗਿਰੋਹ ਦਾ ਮੈਂਬਰ ਗੁਰਬਾਜ ਸਿੰਘ ਅਜੇ ਤੱਕ ਫਰਾਰ ਹੈ ਅਤੇ ਉਹ ਦਿੱਲੀ ਤੋਂ ਜਾਅਲੀ ਭਾਰਤੀ ਕਰੰਸੀ ਲਿਆਉਂਦਾ ਹੈ।
ਨੀਲ ਗਊ ਵੱਢ ਕੇ ਲਿਜਾਂਦੇ 3 ਕਾਬੂ
NEXT STORY