ਬਠਿੰਡਾ(ਸੁਖਵਿੰਦਰ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹਰਿਆਣਾ ਅਤੇ ਦੇਸੀ ਸ਼ਰਾਬ ਬਰਾਮਦ ਕਰ ਕੇ 4 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਥਰਮਲ ਦੇ ਹੌਲਦਾਰ ਇਕਬਾਲ ਸਿੰਘ ਵੱਲੋਂ ਸੂਚਨਾ ਦੇ ਆਧਾਰ 'ਤੇ ਖੇਤਾ ਸਿੰਘ ਬਸਤੀ ਨਜ਼ਦੀਕ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਨੇ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਰਮਨਦੀਪ ਸਿੰਘ ਅਤੇ ਸੁਖਦੇਵ ਸਿੰਘ ਵਾਸੀ ਗਿੱਲ ਪੱਤੀ ਨੂੰ ਰੋਕ ਕੇ ਤਲਾਸ਼ੀ ਦੌਰਾਨ 30 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਲਾਹਣ ਬਰਾਮਦ ਕੀਤੀ।
ਇਕ ਹੋਰ ਮਾਮਲੇ 'ਚ ਮੌੜ ਪੁਲਸ ਦੇ ਹੌਲਦਾਰ ਦਰਸ਼ਨ ਸਿੰਘ ਨੇ ਰਾਮਪਾਲ ਸਿੰਘ ਵਾਸੀ ਚੜ੍ਹਤ ਸਿੰਘ ਵਾਲਾ ਦੇ ਟਿਕਾਣੇ 'ਤੇ ਛਾਪੇਮਾਰੀ ਕਰ ਕੇ 36 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ ਪਰ ਮੁਲਜ਼ਮ ਪੁਲਸ ਦੇ ਹੱਥ ਨਹੀਂ ਲੱਗ ਸਕਿਆ। ਇਸੇ ਥਾਣੇ ਦੇ ਹੌਲਦਾਰ ਜਸਵਿੰਦਰ ਸਿੰਘ ਨੇ ਨਾਕੇਬੰਦੀ ਦੌਰਾਨ ਇਕ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਬੱਗਾ ਸਿੰਘ ਵਾਸੀ ਮੌੜ ਕਲਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ 29 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਉਕਤ ਮੁਲਜ਼ਮਾਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਾਈਨ ਬੋਰਡਾਂ 'ਤੇ ਪੰਜਾਬੀ ਭਾਸ਼ਾ ਨੂੰ ਦਿੱਤੇ ਗਏ ਤੀਜੇ ਸਥਾਨ ਦਾ ਵਿਰੋਧ
NEXT STORY